Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਐਗਜ਼ੌਰਡੀਅਮ-2017’ ਪ੍ਰਬੰਧਨ ਮੇਲੇ ਦਾ ਆਗਾਜ਼

PPN0911201714ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਿਜ਼ਨੈਸ ਸਕੂਲ ਵੱਲੋਂ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ‘ਐਗਜ਼ੌਰਡੀਅਮ-2017’ ਪ੍ਰਬੰਧਨ ਮੇਲੇ ਦਾ ਆਗਾਜ਼ ਹੋਇਆ।ਇਸ ਮੇਲੇ ਵਿਚ ਦੇਸ਼ ਦੇ ਵੱਖ ਵੱਖ ਬਿਜ਼ਨੈਸ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ।
ਇਸ ਮੇਲੇ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ।ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਹ ਮੇਲਾ ਕਰਵਾਉਣ ‘ਤੇ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਜਿਹੇ ਮੇਲੇ ਵੱਧ ਤੋਂ ਵੱਧ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਪ੍ਰਬੰਧਨ ਪ੍ਰਣਾਲੀਆਂ ਤੋਂ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਅਜਿਹੇ ਮੇਲਿਆਂ ਜ਼ਰੀਏ ਵੱਖ ਵੱਖ ਵਰਗਾਂ ਅਤੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਇਕ ਦੂਜੇ ਨਾਲ ਮਿਲ ਬੈਠਣ ਦਾ ਮੌਕਾ ਮਿਲਦਾ ਹੈ ਅਤੇ ਉਹ ਇਕ ਦੂਜੇ ਦੀ ਸਭਿਅਤਾ ਤੇ ਕਾਰਜ਼ ਪ੍ਰਣਾਲੀ ਤੋਂ ਜਾਣੂ ਹੁੰਦੇ ਹਨ।
ਵਿਭਾਗ ਦੇ ਮੁਖੀ ਡਾ. ਜਸਵੀਨ ਕੌਰ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਮੇਲੇ ਦੇ ਕੋਆਰਡੀਨੇਟਰ ਡਾ. ਵਿਕਰਮ ਸੰਧੂ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਨੂੰ `ਜੀ ਆਇਆਂ` ਆਖਿਆ ਅਤੇ ਮੇਲੇ ਨੂੰ ਸੁਚਾਰੂ ਰੂਪ ਵਿਚ ਕਰਵਾਉਣ ਲਈ ਪ੍ਰਯੋਜਕਾਂ ਸਾਡਾ ਪਿੰਡ, ਜ਼ਿਦੀ ਜੈਨਰੇਸ਼ਨਜ਼, ਓਲਾ ਕੈਬ, ਮਦਰ ਜ਼ਾਇਕਾ, ਪਰੀਸ਼ਰਮ ਅਕੈਡਮੀ, ਤੁਲੀ ਅਕੈਡਮੀ ਦਾ ਧੰਨਵਾਦ ਕੀਤਾ।ਸ਼ਾਮ ਵੇਲੇ ਇਕ ਸਭਿਆਚਾਰਕ ਪ੍ਰੋ੍ਰਗਰਾਮ ਵੀ ਕਰਵਾਇਆ ਗਿਆ ਜਿਸ ਪੰਜਾਬੀ ਗਾਇਕ ਜੱਸੀ ਬਾਜਵਾ ਨੇ ਪੇਸ਼ਕਾਰੀ ਦਿੱਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply