
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸੌਮਿਆ ਵਰਮਾਨੀ ਨੇ ਡਾਂਸ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਡਾਂਸ ਮੁਕਾਬਲੇ ਦਾ ਪਹਿਲਾ ਸੈਸ਼ਨ ਗੁਰੂ ਨਾਨਕ ਆਡੀਟੋਰੀਅਮ, ਅੰਮ੍ਰਿਤਸਰ ਵਿਖੇ ਹੋਇਆ। ਸ਼੍ਰੀ ਧਰਮੇਸ਼ ਨੇ ਸੌਮਿਆ ਦੀ ਨਾਚ ਕਲਾ ਦੀ ਭਰਪੂਰ ਪ੍ਰਸ਼ੰਸਾ ਕੀਤੀ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥਣ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਵਧਾਈ ਦਿੱਤੀ। ਸਕੂਲ ਦੇ ਮਾਨਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਜੀ ਨੇ ਨਾਚ ਕਲਾ ਦੀਆਂ ਹੋਰ ਤਕਨੀਕਾਂ ਸਿੱਖ ਕੇ ਇਸ ਕਲਾ ਵਿਚ ਮਹਾਰਤ ਹਾਸਲ ਕਰਨ ਦਾ ਕਹਿ ਕੇ, ਉਸ ਦੀ ਹੌਂਸਲਾ ਅਫਜ਼ਾਈ ਕੀਤੀ।
Check Also
ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਪਿੰਡ ਬੰਡਾਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ …
Punjab Post Daily Online Newspaper & Print Media