Wednesday, October 14, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਦਿਵਸ ‘ਤੇ ਜਾਗਰੂਕਤਾ ਰੈਲੀ

PPN0911201716ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਦਿਵਸ ਦੇ ਸਬੰਧ ਵਿਚ  ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਵਿਚ ਜਿਲਾ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਤੋਂ ਆਏ 150 ਵਿਦਿਆਰਥੀਆਂ ਨੇ ਹਿੱਸਾ ਲਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਡੀ.ਐਸ.ਪੀ ਸੀਤਲ ਸਿੰਘ ਦੇ ਨਾਲ-ਨਾਲ ਹੋਰ ਵਖ ਵਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਸਨ।ਇਹ ਰੈਲੀ ਡੀ.ਏ.ਵੀ ਪਬਲਿਕ ਸਕੂਲ, ਪਠਾਨਕੋਟ ਤੋਂ ਲੈ ਕੇ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਤਕ ਕੱਢੀ ਗਈ।ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕਾਂ ਨੇ ਬਚਿਆਂ ਨੂੰ ਫ੍ਰੀ ਲੀਗਲ ਸਰਵਿਸਜ਼ ਬਾਰੇ ਜਾਗਰੂਕ ਕਰਵਾਇਆ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਨੇ ਬਚਿਆਂ ਨੂੰ ਫ੍ਰੀ ਲੀਗਲ ਸਰਵਿਸਜ਼ ਦੀਆਂ ਸਕੀਮਾਂ ਬਾਰੇ ਦਸਿਆ ਗਿਆ।ਇਸ ਤੋ ਇਲਾਵਾ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9.11.2017 ਤੋ 18.11.2017  ਤੱਕ ਇਸ ਅਥਾਰਟੀ ਵਲੋ ਜਿਲਾ ਪਠਾਨਕੋਟ ਵਿਚ ਪੈਂਦੇ ਵੱਖ-ਵੱਖ ਪਿੰਡਾਂ ਵਿਚ ਇਕ ਪੈਨਲ ਲਾਇਰਜ ਅਤੇ ਦੋ ਪੀ.ਐਲ.ਵੀ ਦੀ ਡਿਉਟੀ ਲਗਾਈ ਗਈ ਹੈ ਅਤੇ ਇਹ ਟੀਮ ਵੱਖ-ਵੱਖ ਪਿੰਡਾਂ ਵਿਚ ਡੋਰ ਟੂਰ ਡੋਰ ਜਾ ਕੇ ਇਸ ਫ੍ਰੀ ਲੀਗਲ ਏਡ, ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ, ਅਪਰਾਧ ਪੀੜਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦਸਿਆ ਜਾਵੇਗਾ ਅਤੇ ਨਾਲ ਹੀ ਉਹਨਾਂ ਨੂੰ ਜਿਲਾ ਕਚਿਹਰੀਆਂ ਪਠਾਨਕੋਟ ਵਿਖੇ ਖੋਲੇ ਗਏ ਫਰੰਟ ਆਫਿਸ ਦੀ ਮਹਤਤਾ ਬਾਰੇ ਦੱਸਿਆ ਗਿਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply