ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਯੋਗਤਾ ਮਿਤੀ 1 ਜਨਵਰੀ, 2018 ਦੇ ਅਧਾਰ ’ਤੇ ਮਿਤੀ 15/11/2017 ਤੋਂ 14/12/2017 ਤੱਕ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਦੀ ਟ੍ਰੇਨਿੰਗ ਵਰਕਸ਼ਾਪ ਅੱਜ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਦੀ ਪ੍ਰਧਾਨਗੀ ਅਮਿਤ ਕੁਮਾਰ ਐਸ.ਡੀ ਐਮ-ਕਮ- ਚੋਣਕਾਰ ਰਜਿਸਟਰੇਸ਼ਨ ਅਫ਼ਸਰ ਪਠਾਨਕੋਟ ਨੇ ਕੀਤੀ। ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਨੂੰ ਟ੍ਰੇਨਿੰਗ ਦੇਣ ਮੌਕੇ ਪਠਾਨਕੋਟ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ। ਉਨਾਂ ਦੱਸਿਆ ਕਿ ਇਸ ਸਰਸਰੀ ਸੁਧਾਈ ਵਿੱਚ 1 ਜਨਵਰੀ, 2000 ਜਾਂ ਉਸ ਤੋਂ ਪਹਿਲਾ ਜਨਮੇ ਨੌਜਵਾਨ ਆਪਣੀ ਨਵੀਂ ਵੋਟ ਬਣਵਾ ਸਕਦੇ ਹਨ ਅਤੇ ਵੋਟਰ ਆਪਣੇ ਵੋਟਰ ਕਾਰਡਾਂ ਵਿੱਚ ਲੋੜੀਂਦੀ ਸੋਧ ਵੀ ਆਪਣੇ ਹਲਕੇ ਦੇ ਬੀ.ਐਲ.ਓ. ਰਾਹੀਂ ਫਾਰਮ ਨੰਬਰ 8 ਭਰ ਕੇ ਕਰਵਾ ਸਕਦੇ ਹਨ।ਉਨਾਂ ਦੱਸਿਆ ਕਿ ਇਸ ਸਰਸਰੀ ਸੁਧਾਈ ਦੌਰਾਨ ਵਿਆਹੀ ਗਈ ਲੜਕੀ ਦੀ ਵੋਟ ਅਤੇ ਮਰ ਚੁੱਕੇ ਵੋਟਰਾਂ ਦੀ ਵੋਟ ਵੀ ਕਟਵਾਈ ਜਾ ਸਕਦੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਯਸ਼ਪਾਲ ਨਾਇਬ ਤਹਿਸੀਲਦਾਰ, ਸਮੂਹ ਸਕੈਟਰ ਅਫ਼ਸਰ ਅਤੇ ਬੀ.ਐਲ.ਓ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media