ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਟਾਊਨ ਹਾਲ ਸਥਿਤ ਰਾਮਗੜੀਆ ਸੀਨੀਅਰ ਸੈਕੰਡਰੀ ਸਕੂਲ ਵਿੱਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਕੂਲ਼ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ।ਇਸ ਸਮੇਂ ਰਾਮਗੜੀਆ ਸਕੂਲ਼ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਉਸਾਹਨ ਤੇ ਸਕੱਤਰ ਜਤਿੰਦਰਪਾਲ ਸਿੰਘ ਸੋਖੀ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਹਾਜਰ ਸੰਗਤਾਂ ਦਾ ਧੰਨਵਾਦ ਕੀਤਾ।ਸਕੂਲ ਕਮੇਟੀ ਵਲੋਂ ਕਈ ਸ਼ਖਸ਼ੀਅਤਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਨਿਤ ਕੀਤਾ ਗਿਆ, ਜਿੰਨਾਂ ਵਿੱਚ ਸਾਬਕਾ ਕੌਂਸਲਰ ਮੈਡਮ ਜਤਿੰਦਰ ਸੋਨੀਆ, ਹਰਭਜਨ ਸਿੰਘ ਉਸਾਹਨ, ਦਵਿੰਦਰਪਾਲ ਸਿੰਘ, ਪ੍ਰਿੰਸੀਪਲ ਮਨਦੀਪ ਕੌਰ ਅਤੇ ਸੁਰਿੰਦਰਬੀਰ ਸਿੰਘ ਉਸਾਹਨ ਸ਼ਾਮਲ ਸਨ।ਸਮਾਗਮ ਵਿੱਚ ਪ੍ਰਿੰਸੀਪਲ ਸਰਬਜੀਤ ਸਿੰਘ, ਸਿਮਰਨਬੀਰ ਸਿੰਘ ਉਸਾਹਨ, ਗਿਆਨੀ ਕਰਨੈਲ ਸਿੰਘ, ਹੈਪੀ ਪਨੇਸਰ, ਸੁਰਜੀਤ ਸਿੰਘ ਵਿਲਖੂ, ਸਰਬਜੀਤ ਸਿੰਘ, ਸੁਖਭਰਿ ਸਿੰਘ, ਅਵਿਨਾਸ਼ ਕੌਰ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਅਤੇ ਇਲਾਕਾ ਵਾਸੀ ਸੰਗਤਾਂ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media