ਬਠਿੰਡਾ, 10 ਨਵੰਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਮਹੰਤ ਕਾਹਨ ਸਿੰਘ ਸੇਵਾ ਪੰਥੀ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਸ਼ਾਮ ਦੇ ਸਮੇਂ 7.00 ਵਜੇ ਤੋਂ 10.00 ਵਜੇ ਤੱਕ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ ਇਸ ਤੋਂ ਪਹਿਲਾਂ ਸ਼ਾਮ ਨੂੰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਅਰੰਭ ਕੀਤੇ ਅਤੇ ਸ਼ਾਮ ਨੂੰ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਦੀ ਅਰੰਭਤਾ ਕੀਤੀ ਗਈ।ਇਸ ਸਮਾਗਮ ਵਿੱਚ ਭਾਈ ਤਾਰਬਲਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਰਤਸਰ ਅਤੇ ਹਜ਼ੂਰੀ ਰਾਗੀ ਟਿਕਾਣਾ ਭਾਈ ਜਗਤਾ ਜੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਗਿਆ। ਅਰਦਾਸ ਭਾਈ ਸੁਰਿੰਦਰ ਸਿੰਘ ਮੁੱਖ ਗ੍ਰੰਥੀ ਵਲੋਂ ਕਰਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਅੰਤ ਵਿੱਚ ਬਾਹਰੋ ਆਏ ਪ੍ਰਚਾਰਕਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਭੇਂਟ ਕੀਤੇ ਗਏ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media