Monday, October 12, 2026

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਇਤਿਹਾਸਕ ਟੂਰ ਲਗਾਇਆ

PPN1011201702ਬਠਿੰਡਾ, 10 ਨਵੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਬੀਤੇ ਦਿਨੀਂ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਵਿਦਿਆਰਥੀਆਂ ਦਾ ਇਕ ਦਿਨ ਦਾ ਵਿਦਿਅਕ ਟੂਰ ਆਯੋਜਿਤ ਕੀਤਾ ਗਿਆ।ਇਸ ਟੂਰ ਵਿਚ ਤਕਰੀਬਨ 27 ਐਨ.ਐਸ.ਐਸ ਵਲੰਟੀਅਰਾਂ ਨੇ ਬਾਬਾ ਫ਼ਰੀਦ ਕਾਲਜ ਦੀ ਡੀਨ ਐਨ.ਐਸ.ਐਸ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ।ਵਰਨਣਯੋਗ ਹੈ ਕਿ ਇਹ ਉਹ ਵਲੰਟੀਅਰ ਸਨ ਜਿਨਾਂ ਨੇ ਸੈਸ਼ਨ 2016-17 ਵਿਚ 7 ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਸੀ।ਇਹਨਾਂ ਵਿਦਿਆਰਥੀਆਂ ਨੇ ਇਸ ਦੌਰੇ ਦੌਰਾਨ ਸ੍ਰੀ ਫਤਿਹਗੜ ਸਾਹਿਬ (ਸਰਹਿੰਦ), ਸ੍ਰੀ ਕੇਸਗੜ ਸਾਹਿਬ ਅਤੇ ਸ੍ਰੀ ਰਾੜਾ ਸਾਹਿਬ ਵਿਖੇ ਮੱਥਾ ਟੇਕਿਆ।ਉਹਨਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦਾ ਵੀ ਆਨੰਦ ਮਾਣਿਆ ਅਤੇ ਸਿੱਖ ਇਤਿਹਾਸ ਬਾਰੇ ਭਰਪੂਰ ਜਾਣਕਾਰੀ ਹਾਸਲ ਕੀਤੀ।ਉਹਨਾਂ ਨੂੰ ਇਹ ਜਾਣ ਕੇ ਬਹੁਤ ਮਾਣ ਮਹਿਸੂਸ ਹੋਇਆ ਕਿ ਸਿੱਖ ਵਿਰਸਾ ਕਿੰਨਾ ਅਮੀਰ ਅਤੇ ਕੁਰਬਾਨੀਆਂ ਭਰਿਆ ਹੈ।ਇਸ ਇਤਿਹਾਸਕ ਟੂਰ ਦੁਆਰਾ ਵਡਮੁੱਲੀ ਜਾਣਕਾਰੀ ਹਾਸਲ ਕਰਕੇ ਵਿਦਿਆਰਥੀ ਬਹੁਤ ਖੁਸ਼ ਹੋਏ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਦਸਿਆ ਕਿ ਸੰਸਥਾ ਵਲੋਂ ਸਮੇਂ-ਸਮੇਂ `ਤੇ ਅਜਿਹੇ ਵਿਦਿਅਕ ਦੌਰੇ ਆਯੋਜਿਤ ਕੀਤੇ ਜਾਂਦੇ ਹਨ।ਜਿਸ ਨਾਲ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਭਰਪੂਰ ਵਾਧਾ ਹੁੰਦਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply