ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਥਾਨਕ ਡੀ.ਏ.ਵੀ ਕਾਲਜ ਵਿਖੇ ਅਯੋਜਿਤ ਇੰਸਪਾਇਰ-ਡੀ.ਐਸ.ਟੀ ਵਿਗਿਆਨ ਕੈਂਪ ਵਿੱਚ ਭਾਗ ਲਿਆ।ਇਹ ਕੈਂਪ 3 ਨਵੰਬਰ 2017 ਤੋਂ 7 ਨਵੰਬਰ ਤੱਕ ਚੱਲਿਆ, ਜਿਸ ਵਿੱਚ 20 ਸਕੂਲਾਂ ਦੇ 245 ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ ਗਿਆਰ੍ਹਵੀ ਜਮਾਤ ਦੇ ਵਿਗਿਆਨ ਦੇ ਵਿਦਿਆਰਥੀ ਦਿਵਾਂਸ਼ੂ ਸ਼ਰਮਾ, ਰਿਸ਼ਭ ਅਗਰਵਾਲ ਅਤੇ ਸੰਚਿਤ ਮਹਾਜਨ ਨੇ ਸਵਾਲ ਜਵਾਬ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਰਿਸ਼ਭ ਅਤੇ ‘ਸੰਚਿਤ ਨੂੰ ਸਭ ਤੋਂ ਵਧੀਆ ਲੇਖ ਨਵੀਨਤਾ ਮੁਕਾਬਲੇ ਦਾ ਖਿ਼ਤਾਬ ਵੀ ਮਿਲਿਆ ।
ਇਸ ਮੌਕੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਪਿ੍ਰੰਸੀਪਲ ਜੀ ਨੂੰ ਇਸ ਸ਼ਾਨਦਾਰ ਉਪਲੱਬਧੀ ;ਤੇ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਜਿ਼ੰਦਗੀ ਵਿੱਚ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ।ਸਕੂਲ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੂੰ ਬਹੁਤ ਹੀ ਫਖ਼ਰ ਵਾਲੀ ਗੱਲ ਦੱਸਿਆ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media