ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਅੱਜ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਪੰਜਾਬ ਨੇ ਸਥਾਨਕ ਸਿਵਲ ਹਸਪਤਾਲ ਦੇ ਲੇਬਰ ਰੂਮ, ਡਰੱਗ ਹਾਊਸ ਅਤੇ ਹਸਪਤਾਲ ਵਿਖੇ ਬਣੀਆਂ ਵਾਰਡਾਂ ਦਾ ਦੌਰਾ ਕੀਤਾ।ਉਨਾਂ ਨੇ ਸਿਵਲ ਹਸਪਤਾਲ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੀਆਂ ਮੁਸ਼ਕਲਾਂ ਜਾਨਣ ਦੀ ਕੋਸ਼ਿਸ਼ ਕੀਤੀ। ਸਿਹਤ ਮੰਤਰੀ ਨੇ ਖੁਸ਼ੀ ਦਾ ਇਜ਼ਹਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਹਸਪਤਾਲ ਵਿੱਚ ਮਰੀਜਾਂ ਨੂੰ ਹਰ ਤਰਾਂ ਦੀਆਂ ਸਿਹਤ ਸੁਵਿਧਾਵਾਂ ਮਿਲ ਰਹੀਆਂ ਹਨ।ਇਸ ਉਪਰੰਤ ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਵਿਖੇ ਯੋਗਾ ਅਤੇ ਧਿਆਨ ਸੈਂਟਰ ਦਾ ਉਦਘਾਟਨ ਕੀਤਾ ਗਿਆ।ਡਾ: ਅਮਰਜੀਤ ਸਿੰਘ ਬਸਰਾ ਜਿਲਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਨੇ ਦੱਸਿਆ ਕਿ ਇਸ ਯੋਗ ਤੇ ਧਿਆਨ ਸੈਂਟਰ ਵਿੱਚ ਲੋਕਾਂ ਨੂੰ ਯੋਗ ਸਿਖਾਇਆ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਸਿਵਲ ਹਸਪਾਤਲ ਵਿੱਚ ਆਉਣ ਵਾਲੇ ਮਰੀਜਾਂ ਨੂੰ ਯੋਗ ਵੀ ਕਰਵਾਇਆ ਜਾਂਦਾ ਹੈ।ਇਸ ਮੌਕੇ ਉਨਾਂ ਦੇ ਨਾਲ ਗਰਜੀਤ ਸਿੰਘ ਔਜਲਾ, ਮੈਂਬਰ ਪਾਰਲੀਮੈਂਟ, ਸੁਨੀਲ ਦੱਤੀ ਵਿਧਾਇਕ, ਡਾ: ਨਰਿੰਦਰ ਕੌਰ ਸਿਵਲ ਸਰਜਨ, ਡਾ: ਚਰਨਜੀਤ ਸਿੰਘ, ਡਾ: ਰਣਧੀਰ ਸਿੰਘ ਅਤੇ ਡਾ: ਵਿਵੇਕ ਸ਼ੋਰੀ ਵੀ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media