ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨਾਲਸਾ (ਨੈਸ਼ਨਲ ਲੀਗਲ ਸਰਵਿਸ ਅਥਾਰਟੀ ਸੁਪਰੀਮ ਕੋਰਟ ਨਵੀਂ ਦਿੱਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜ਼ਸਟਿਸ ਸ੍ਰੀ ਟੀ.ਪੀ.ਐਸ ਮਾਨ ਦੀਆਂ ਹਦਾਇਤਾਂ ਅਤੇ ਸ੍ਰੀ ਕੇ.ਐਸ ਕੰਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀ ਅਗਵਾਈ ਹੇਠ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ 09.11.2017 ਤੋਂ ਲੈ ਕੇ ਮਿਤੀ 18.11.2017 ਤੱਕ ਅੰਮ੍ਰਿਤਸਰ ਜ਼ਿਲੇ ਵਿਚ ਜਨ ਚੇਤਨਾ ਮੁਹਿੰਮ ਤਹਿਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਵਿਚ 14 ਲੀਗਲ ਸਹਾਇਕ ਡੈਸਕ ਲਗਾਏ ਗਏ।
ਇਹਨਾਂ ਪ੍ਰੋਗਰਾਮਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਵਿੱਚ 12 ਲੀਗਲ ਅਸਿਸਟੈਂਟ ਹੈਲਪ ਡੈਸਕ ਲਗਾਏ ਗਏ ਜਿਹਨਾਂ ਦਾ ਉਦਘਾਟਨ ਕਰਮਜੀਤ ਸਿੰਘ ਕੰਗ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ ਕੀਤਾ ਗਿਆ।ਇਸ ਦੇ ਨਾਲ ਹੀ ਸਬ-ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਵਿੱਚ 2 ਲੀਗਲ ਅਸਿਸਟੈਂਸ ਹੈਲਪ ਡੈਸਕ ਲਗਾਏ ਗਏ।ਇਹਨਾਂ ਹੈਲਪ ਡੈਸਕਾਂ ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਡਿਊਟੀ ਲਗਾਈ ਗਈ। ਜਿਹਨਾਂ ਵੱਲੋਂ ਅਦਾਲਤ ਵਿੱਚ ਆਏ ਹੋਏ ਲੋਕਾਂ ਨੂੰ ਕਾਨੂੰਨੀ ਸਲਾਹ ਦਿੱਤੀ ਗਈ ਅਤੇ ਉਹਨਾਂ ਨੂੰ ਨਾਲਸਾ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ਼ਤਿਹਾਰ/ਬੁਕਲੈਟਸ ਵੀ ਵੰਡੇ ਗਏ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media