Tuesday, November 24, 2026

ਉਚੀਆਂ ਸੁੱਚੀਆਂ ਪਰੰਪਰਾਵਾਂ ਲਈ ਕਾਰਜ ਕਰਨ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਦਿੱਤਾ ਭਰੋਸਾ

PPN1011201716ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਪਦਉੱਨਤ ਕੀਤੇ ਗਏ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਦੋ ਸਕੱਤਰਾਂ ਹਰਭਜਨ ਸਿੰਘ ਮਨਾਵਾਂ ਅਤੇ ਮਹਿੰਦਰ ਸਿੰਘ ਆਹਲੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਨਵੇਂ ਅਹੁੱਦਿਆਂ ਦੀਆਂ ਜ਼ਿੰਮੇਵਾਰੀਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।ਨਵੀਂ ਜ਼ਿੰਮੇਵਾਰੀ ‘ਤੇ ਕਾਰਜਸ਼ੀਲ ਕਰਨ ਲਈ ਪਦਉੱਨਤ ਕੀਤੇ ਗਏ ਤਿੰਨਾਂ ਅਧਿਕਾਰੀਆਂ ਨੂੰ ਪ੍ਰੋ: ਬਡੂੰਗਰ ਨੇ ਸਿਰੋਪਾਓ ਦੇ ਕੇ ਬਿਹਤਰ ਕਾਰਗੁਜ਼ਾਰੀ ਲਈ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟ ਕੀਤੀ ਕਿ ਸੰਸਥਾ ਦੇ ਕਾਰਜਾਂ ਨੂੰ ਹੋਰ ਚੁਸਤ ਦਰੁੱਸਤ ਕਰਨ ਲਈ ਇਹ ਅਧਿਕਾਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣਗੇ।ਡਾ. ਰੂਪ ਸਿੰਘ, ਮਨਾਵਾਂ ਤੇ ਆਹਲੀ ਨੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ ਸੰਸਥਾ ਦੀਆਂ ਉਚੀਆਂ ਸੁੱਚੀਆਂ ਪਰੰਪਰਾਵਾਂ ਦੀ ਪਹਿਰੇਦਾਰੀ ਲਈ ਕਾਰਜ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਬਿਕਰਮ ਸਿੰਘ ਕੋਟਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਮਨਜੀਤ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਜਗਜੀਤ ਸਿੰਘ ਜੱਗੀ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply