ਸੰਦੌੜ, 11 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਧੁੰਦ ਅਤੇ ਧੂੰਏ ਨਾਲ ਹੋ ਹਾਦਸਿਆਂ ਦੇ ਬਾਵਜ਼ੂਦ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ
ਓਵਰਲੋਡ ਵਾਹਨ ਚਾਲਕਾਂ ਦੀ ਸ਼ਹਿਰ ਅੰਦਰ ਭਰਮਾਰ ਆਮ ਲੋਕਾਂ ਦੀ ਜਾਨ ਦਾ ਖੌਅ ਬਣੀ ਹੋਈ ਹੈ। ਭਾਰੀ ਵਾਹਨ ਚਾਲਕਾਂ ਦੇ ਲੰਘਣ ਲਈ ਕੋਈ ਤੈਅ ਸਮਾਂ ਨਾ ਹੋਣ ਕਾਰਨ ਸ਼ਹਿਰ ਅੰਦਰ ਵਾਹਨਾਂ ਦੀ ਲੰਮੀ ਕਤਾਰ ਲੱਗ ਜਾਣ ਨਾਲ ਜਾਮ ਲੱਗ ਜਾਂਦੇ ਹਨ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਲਈ ਪੈਂਦਾ ਹੈ।ਟਰੱਕ-ਟਰਾਲਾ ਇੰਨੀ ਉਪਰ ਤੱਕ ਭਰਿਆ ਹੋਇਆ ਹੁੰਦਾ ਹੈ ਕਿ ਉਸ ਉਪਰੋਂ ਲੰਘਣ ਵਾਲੀਆਂ ਬਿਜਲੀ ਦੀਆਂ ਤਾਰਾਂ ਵੀ ਉਸ ਨਾਲ ਸੰਪਰਕ ‘ਚ ਆ ਕੇ ਪ੍ਰਸ਼ਾਸਨ ਦੀਆਂ ਜਗ ਜਾਹਿਰ ਕਰਦੀਆਂ ਹਨ।
ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੀ ਕਹਿਣਾ ਹੈ ਕਿ ਬਿਨਾਂ ਰੋਕ-ਟੋਕ ਸੜਕਾਂ ‘ਤੇ ਦੌੜ ਰਹੇ ਓਵਰਲੋਡ ਵਾਹਨ ਕਾਇਦੇ ਕਾਨੂੰਨ ਨੂੰ ਛਿੱਕੇ ‘ਤੇ ਟੰਗਦਿਆਂ ਉੱਚ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਸ਼ਹਿਰੀ ਇਲਾਕਿਆਂ ਅੰਦਰ ਸ਼ਰੇਆਮ ਪੁਲਿਸ ਦੀਆਂ ਅੱਖਾਂ ਦੇ ਸਾਹਮਣੇ ਸੜਕਾਂ ਤੋਂ ਲੰਘ ਰਹੇ ਹਨ।ਇਸ ਲਈ ਲੋਕਾਂ ਦੀ ਮਸ਼ਕਲ ਦੇ ਮੱਦੇਨਜ਼ਰ ਪੁਲਿਸ ਸਕੂਟਰਾਂ, ਮੋਟਰਸਾਈਕਲਾਂ ਦੇ ਚਲਾਨ ਕੱਟਣ ਤੱਕ ਹੀ ਸੀਮਤ ਨਾ ਹੋ ਕੇ ਇਨਾਂ ਓਵਰਲੋਡ ਵਾਹਨਾਂ ਦੇ ਖਿਲਾਫ ਵੀ ਕਾਰਵਾਈ ਕਰੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media