Saturday, October 10, 2026

`ਅਜੋਕੇ ਯੁੱਗ ਅੰਦਰ ਵਿੱਦਿਅਕ ਢਾਂਚੇ ’ਚ ਪਾਠਕ੍ਰਮ ਦਾ ਯੋਗਦਾਨ` ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਇਕ ਰੋਜ਼ਾ ਸੈਮੀਨਾਰ ਦਾ PPN1111201706ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ‘ਅਜੋਕੇ ਯੁੱਗ ਅੰਦਰ ਵਿੱਦਿਅਕ ਢਾਂਚੇ ’ਚ ਪਾਠਕ੍ਰਮ ਦਾ ਯੋਗਦਾਨ ਵਿਸ਼ੇ ’ਤੇ ਚਰਚਾ ਕੀਤੀ ਗਈ।ਇਸ ਮੌਕੇ ਇਲਾਹਾਬਾਦ ਯੂਨੀਵਰਸਿਟੀ ਦੇ ਐਜ਼ੂਕੇਸ਼ਨ ਵਿਭਾਗ ਦੇ ਪ੍ਰੋ: ਡਾ. ਪੀ.ਕੇ ਸਾਹੂ ਨੇ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਉਪਰੋਕਤ ਵਿਸ਼ੇ ’ਤੇ ਚਰਚਾ ਕੀਤੀ।
ਇਸ ਤੋਂ ਪਹਿਲਾਂ ਪ੍ਰਿੰ: ਡਾ. ਢਿੱਲੋਂ ਨੇ ਬੁਲਾਰੇ ਨੂੰ ਜੀ ਆਇਆ ਆਖਿਆ ਅਤੇ ਡਾ. ਸਤਨਾਮ ਕੌਰ ਨੇ ਪ੍ਰੋਗਰਾਮ ਮੌਕੇ ਬੁਲਾਰੇ ਦੀਆਂ ਇਸ ਫ਼ੀਲਡ ’ਚ ਉਪਲਬੱਧੀਆਂ ਬਾਰੇ ਜਾਣੂ ਕਰਵਾਇਆ।ਇਸ ਤੋਂ ਇਲਾਵਾ ਉਨ੍ਹਾਂ ਨੇ ਐੱਮ. ਐਡ. ਦੇ ਵਿਦਿਆਰਥੀਆਂ ਨੂੰ ਵਿਦਿਅਕ ਖੋਜ਼ ’ਚ ਉਦਾਹਰਣਾਂ ਦੇਣ ਦੇ ਮਹੱਤਵ ਨੂੰ ਦਰਸਾਇਆ।ਅੰਤ ’ਚ ਡਾ. ਗੁਰਮਨਜੀਤ ਕੌਰ ਨੇ ਸਮੂਹ ਸਟਾਫ਼ ਵੱਲੋਂ ਆਏ ਬੁਲਾਰੇ ਦਾ ਧੰਨਵਾਦ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply