ਬਠਿੰਡਾ, 11 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦਸਵੀਂ ਪਾਤਸ਼ਾਹੀ ਸ੍ਰੀ ਗੋਬਿੰਦ ਸਿੰੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ
ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ 19 ਨਵੰਬਰ ਦਿਨ ਐਤਵਾਰ ਦੀ ਸ਼ਾਮ ਨੂੰ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਹੁਤ ਭਾਰੀ ਕੀਰਤਨ ਦਰਬਾਰ ਸ੍ਰੋਮਣੀ ਕਮੇਟੀ, ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਅਤੇ ਸ਼ਹਿਰ ਦੇ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਮੀਟਿੰਗ ਵਿੱਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼ਿਰਕਤ ਕੀਤੀ ਅਤੇ ਆਪਣੇ ਵਲੋਂ ਕੀਰਤਨ ਦਰਬਾਰ ਵਿੱਚ ਪੂਰਨ ਸਹਿਯੋਗ ਦੇਣ ਦੀ ਇੱਛਾ ਪ੍ਰਗ਼ਟ ਕੀਤੀ। ਇਸ ਮੌਕੇ ਸਿੰਘ ਸਭਾ ਦੇ ਪ੍ਰਧਨ ਨੇ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਦੀਆਂ ਵੱਖ-ਵੱਖ ਸੇਵਾ ਕਰਨ ਦੀਆਂ ਡਿੳੂਟੀਆਂ ਲਗਾਈਆਂ। ਸਟੇਜ ਸਜਾਉਣ ਦੀ ਡਿੳੂਟੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਅਤੇ ਗੁਰਦੁਆਰਾ ਸਾਹਿਬ ਭਾਈ ਬਚਿੱਤਰ ਸਿੰਘ ਪਰਸਰਾਮ ਨਗਰ ਨੂੰ ਮਿਲੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media