ਬਠਿੰਡਾ, 11 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸ਼ਹਿਰ ਦੇ ਮੁਹੱਲਾ ਅਕਾਲਗੜ `ਤੇਲੀਆਂ ਵਾਲਾ` ਦੇ ਗੁਰਦੁਆਰਾ ਸਾਹਿਬ
ਸ੍ਰੀ ਗੁਰੁ ਕਲਗੀਧਰ ਜੀ ਵਿਖੇ ਮੁਹੱਲਾ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਾਮਗਮ ਅੱਜ 12 ਨਵੰਬਰ ਦੀ ਰਾਤ 7.00 ਵਜੇ ਤੋਂ 10.00 ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਕਮੇਟੀ ਪ੍ਰਧਾਨ ਭਾਈ ਦਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਵਾਲੇ, ਭਾਈ ਲਖਵਿੰਦਰ ਸਿੰਘ ਅਤੇ ਭਾਈ ਹਰਨੇਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗੀਧਰ ਸਾਹਿਬ ਵਾਲੇ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਵਲੋਂ ਰਚਿਤ ਬਾਣੀ ਦੇ ਸ਼ਬਦਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਸਮਾਗਮ ਤੋਂ ਪਹਿਲਾਂ ਸਵੇਰੇ 5.30 ਵਜੇ ਨਗਰ ਕੀਰਤਨ ਵੀ ਸਜਾਇਆ ਜਾਵੇਗਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media