
ਬਟਾਲਾ, 22 ਜੁਲਾਈ (ਨਰਿੰਦਰ ਸਿਘ ਬਰਨਾਲ) – ਰਾਜ ਸਰਕਾਰ ਪ੍ਰਭਾਵਸ਼ਾਲੀ ਤਰੀਕੇ ਨਾਲ ਨਸ਼ਾਖੋਰੀ ਨੂੰ ਖਤਮ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਨਸ਼ਾਖੋਰੀ ਦੇ ਇਲਾਜ ਲਈ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਦੇ ਮਕਸਦ ਤਹਿਤ ਮੌਜੂਦਾ ਬਜਟ ਵਿੱਚ ਵਿਸ਼ੇਸ਼ ਫੰਡ ਰੱਖਿਆ ਹੈ। ਇਸ ਸਬੰਧੀ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਧੁੱਗਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ੨੫ ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ, ਫਰੀਦਕੋਟ, ਪਟਿਆਲਾ, ਜਲੰਧਰ ਅਤੇ ਬਠਿੰਡਾ ਵਿਖੇ 50 ਬਿਸਤਰਿਆਂ ਵਾਲੇ ਪੰਜ ਉੱਤਮ ਦਰਜੇ ਦੇ ਨਸ਼ਾ ਮੁਕਤੀ ਕੇਂਦਰਾਂ ਨੂੰ ਕਾਰਜਸ਼ੀਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ੨੦ ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲਾਂ ਅਤੇ ਚੋਣਵੇਂ ਉਪ ਮੰਡਲ ਹਸਪਤਾਲਾਂ ਵਿਚ 10 ਬਿਸਤਰਿਆਂ ਵਾਲੇ 31 ਨਸ਼ਾ ਮੁਕਤੀ ਕੇਂਦਰਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਮੁੱਖ ਸੰਸਦੀ ਸਕੱਤਰ ਨੇ ਕਿਹਾ ਕਿ ਰਾਜ ਸਰਕਾਰ ਦੀ ਹੁਣ 100 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਜ਼ਿਲ੍ਹੇ ਵਿਚ ਸੁਧਾਰ ਕੇਂਦਰ ਸਥਾਪਤ ਕਰਨ ਦੀ ਤਜਵੀਜ਼ ਹੈ।
ਮੁੱਖ ਸੰਸਦੀ ਸਕੱਤਰ ਸ੍ਰੀ ਧੁੱਗਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿਠਣ ਲਈ ਗੈਰ-ਕਾਨੂੰਨੀ ਨਸ਼ੇ ਅਤੇ ਛੋਟੀ ਉਮਰੇ ਸ਼ਰਾਬ ਅਤੇ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਨੌਜਵਾਨਾਂ ਦੀ ਸਹਾਇਤਾ ਲਈ ਮਾਪਿਆਂ ਜਾਂ ਹੋਰ ਦੇਖਭਾਲ ਕਰਨ ਵਾਲਿਆਂ, ਅਧਿਆਪਕਾਂ, ਕੋਚਾਂ, ਧਾਰਮਿਕ ਆਗੂਆਂ, ਸਿਹਤ ਮਾਹਿਰਾਂ ਅਤੇ ਸਮਾਜਿਕ ਆਗੂਆਂ ਨੂੰ ਸਿੱਖਿਅਤ ਅਤੇ ਲਾਮਬੱਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵੀ ਚਲਾਏ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਪੂਰੀ ਤਰਾਂ ਵੱਚਨਬੱਧ ਹੈ ਅਤੇ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਕੁਰੀਤੀ ‘ਤੇ ਜਰੂਰ ਕਾਬੂ ਪਾ ਲਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਚ ਅੱਗੇ ਹੋ ਕੇ ਸਾਥ ਦੇਣ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media