ਚੌਂਕ ਮਹਿਤਾ, 12 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਆਪਣੀ ਤੇਜ਼ ਰਫਤਾਰੀ ਤੇ ਲਾਪਰਵਾਹੀ ਦੇ ਚੱਲਦਿਆਂ ਵੱਖ-ਵੱਖ ਸੜਕ ਹਾਦਸਿਆਂ ਕਾਰਨ ਬਦਨਾਮ ਔਰਬਿਟ ਕੰਪਨੀ ਦੀ ਬੱਸ ਨੇ ਬੀਤੀ ਰਾਤ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਬੁਰੀ ਤਰਾਂ੍ਹ ਦਰੜ ਕੇ ਰੱਖ ਦਿਤਾ, ਜਿਨਾਂ੍ਹ ਵਿਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਸਰਾ ਬੁਰੀ ਤਰਾਂ੍ਹ ਜ਼ਖਮੀ ਹੋ ਗਿਆ।ਤਫਤੀਸ਼ੀ ਅਫਸਰ ਏ.ਐਸ.ਆਈ ਨਰੇਸ਼ ਕੁਮਾਰ, ਅਵਤਾਰ ਸਿੰਘ ਤੇ ਬਲਦੇਵ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਕੌਮ ਸਾਂਹਸੀ ਪਿੰਡ ਬੁੱਟਰ ਖੁਰਦ ਆਪਣੇ ਰਿਸ਼ਤੇਦਾਰ ਜਰਨੈਲ ਸਿੰਘ ਵਾਸੀ ਜੰਡ ਜ਼ਿਲਾ ਤਰਨ ਤਾਰਨ ਦੇ ਨਾਲ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.10-ਏ.ਐਕਸ-8718 ‘ਤੇ ਸਵਾਰ ਹੋ ਕੇ ਚੌਂਕ ਮਹਿਤਾ ਤੋਂ ਆਪਣੇ ਪਿੰਡ ਬੁੱਟਰ ਨੂੰ ਜਾ ਰਹੇ ਸਨ ਕਿ ਚੰਡੀਗੜ੍ਹ ਤੋਂ ਬਟਾਲਾ ਨੂੰ ਜਾ ਰਹੀ ਆਰਬਿਟ ਕੰਪਨੀ ਦੀ ਬੱਸ ਨੰਬਰ ਪੀ.ਬੀ.03-ਏ.ਪੀ-7514 ਨੇ ਇਨ੍ਹਾਂ ਦੋਵਾਂ ਮੋਟਰਸਾਈਕਲ ਸਵਾਰਾਂ ਨੂੰ ਫੇਟ ਮਾਰ ਦਿੱਤੀ।ਜਿਸ ਕਾਰਨ ਬਲਵਿੰਦਰ ਸਿੰਘ ਦੇ ਸਿਰ ਤੇ ਲੱਤਾਂ ‘ਤੇ ਬਹੁਤ ਗੰਭੀਰ ਸੱਟਾਂ ਲੱਗਣ ਕਾਰਣ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਸਰੇ ਵਿਅਕਤੀ ਜਰਨੈਲ ਸਿੰਘ ਨੂੰ ਗੰਭੀਰ ਹਾਲਤ ‘ਚ ਹਸਪਤਾਲ ਭੇਜ ਦਿੱਤਾ ਗਿਆ।ਥਾਣਾ ਮਹਿਤਾ ਦੀ ਪੁਲੀਸ ਨੇ ਬਲਵਿੰਦਰ ਸਿੰਘ ਦੀ ਲਾਸ਼ ਨੂੰ ਅੰਮ੍ਰਿਤਸਰ ਵਿਖੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media