Friday, October 2, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ

PPN1311201703ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ।ਇਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਗਣਿਤ ਅਧਿਆਪਕ ਕ੍ਰਿਸ਼ਨ ਤੇਜਪਾਲ ਸ਼ਾਮਲ ਹੋਏ, ਜਦਕਿ ਸੁਰਿੰਦਰ ਸਹਿਗਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।ਪ੍ਰਿੰ: ਅੰਜਨਾ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜਿਕ ਬੁਰਾਈਆਂ ਦਾ ਵਿਰੋਧ ਅਤੇ ਭਾਈਚਾਰਿਆਂ ਦੀ ਏਕਤਾ ਲਈ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਨਵ ਧਰਮ ਸਭ ਤੋਂ ਉੱਤਮ ਹੈ।ਇਸ ਲਈ ਸਭ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ `ਤੇ ਚੱਲਣਾ ਚਾਹੀਦਾ ਹੈ।ਇਸ ਸਮੇਂ ਸਕੂਲ ਅਧਿਆਪਕਾ ਹਰਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਬਾਰੇ ਕਵਿਤਾ ਪੜ੍ਹੀ, ਜਿਸ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਮਾਹੌਲ ਨੂੰ ਅਲੋਕਿਕ ਰੂਪ ਦੇ ਦਿੱਤਾ।ਮੁੱਖ ਮਹਿਮਾਨ ਕ੍ਰਿਸ਼ਨ ਤੇਜਪਾਲ ਨੇ ਪ੍ਰਿੰਸੀਪਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਆਪਣਾ ਜੀਵਨ ਚਰਿੱਤਰ ਉੱਚਾ ਬਨਾਉਣਾ ਚਾਹੀਦਾ ਹੈ।ਉਨ੍ਹਾਂ ਆਪਣੇ ਵੱਲੋਂ ਸਕੂਲ ਨੂੰ 10,000 ਰੁਪਏ ਵੀ ਭੇਂਟ ਕੀਤੇ। ਸਕੂਲ ਮੈਨੇਜਰ ਤੇ ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦੇਣ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਰਾਸ਼ੀ ਭੇਂਟ ਕੀਤੀ। ਇਸ ਮੌਕੇ ਸਕੂੂਲ ਚੇਅਰਮੈਨ ਵੀ.ਪੀ ਲਖਨਪਾਲ, ਮੈਨੇਜਰ ਪ੍ਰਿੰਸੀਪਲ ਡਾ. ਰਾਜੇਸ਼ ਕਮਾਰ, ਪ੍ਰਿੰਸੀਪਲ ਅੰਜਨਾ ਗੁਪਤਾ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।ਸਮਾਗਮ ਵਿੱਚ ਸ੍ਰੀਮਤੀ ਨਿਰਮਲ ਗੁਪਤਾ, ਸ੍ਰੀਮਤੀ ਬਲਬੀਰ ਬੇਦੀ ਅਤੇ ਸਤਨਾਮ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply