ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਆਜ਼ਾਦ ਭਾਰਤ ਦੇ ਪ੍ਰਥਮ ਸਿੱਖਿਆ ਮੰਤਰੀ ਮੋਲਾਨਾ ਅਬਦੁਲ ਕਲਾਮ ਆਜ਼ਾਦ ਦੇ ਜੈਯੰਤੀ ਮੌਕੇ ਐਨ.ਐਸ.ਐਸ ਵਿਭਾਗ ਵੱਲੋਂ ‘ਰਾਸ਼ਟਰੀ ਸਿੱਖਿਆ ਦਿਵਸ’ ਮਨਾਇਆ ਗਿਆ।ਇਸ ਮੌਕੇ ਵਲੰਟੀਅਰਾਂ ਵੱਲੋਂ ਇਕ ਪੋਸਟਰ ਮੇਕਿੰਗ ਪ੍ਰਤੀਯੋਗਤਾ ਅਤੇ ਲੇਖ ਰਚਨਾ ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਗਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਮੋਲਾਨਾ ਆਜ਼ਾਦ ਦੁਆਰਾ ਪਛੜੇ ਵਰਗਾਂ ਨੂੰ ਸਿੱਖਿਆ ਮੁੱਹਈਆ ਕਰਵਾਉਣ ਲਈ ਕੀਤੇ ਵਡਮੁੱਲੇ ਯਤਨਾਂ ਤੋਂ ਵਲੰਟੀਅਰਾਂ ਨੂੰ ਜਾਣੂ ਕਰਵਾਇਆ ਅਤੇ ਅੱਜ ਉਨ੍ਹਾਂ ਦੇ ਨਾਮ ’ਤੇ ਉੱਚ ਵਿਦਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਿਲਣ ਵਾਲੀ ਸਕਾਲਰਸ਼ਿਪ ਬਾਰੇ ਵੀ ਦੱਸਿਆ।ਉਨ੍ਹਾਂ ਦੇ ਨਾਮ ’ਤੇ ਰਾਸ਼ਟਰ ਦੀ ਸੇਵਾ ਕਰ ਰਹੇ ਵੱਖ-ਵੱਖ ਵਿਦਿਅਕ ਸੰਸਥਾਵਾਂ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਕਾਲਜ ਐਨ.ਐਸ.ਐਸ ਵਿਭਾਗ ਦੇ ਇੰਚਾਰਜ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦ ਦੀ ਸਰਬਪੱਖੀ ਭੂਮਿਕਾ ਉਪਰ ਸੰਖੇਪ ਚਾਨਣਾ ਪਾਇਆ।ਉਨ੍ਹਾਂ ਦੱਸਿਆ ਕਿ ਆਜ਼ਾਦ ਇੱਕ ਕ੍ਰਾਂਤੀਕਾਰੀ, ਰਾਸ਼ਟਰਵਾਦੀ, ਉੱਚ ਕੋਟੀ ਵਿਦਵਾਨ, ਸਰਵੋਤਮ ਪੱਤਰਕਾਰ ਅਤੇ ਸੱਚੇ ਰਾਜਨੀਤਿਕ ਸੇਵਕ ਸਨ। ਇਸ ਮੌਕੇ ਕਰਵਾਏ ਗਏ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚੋਂ ਕਰਨਦੁਪਿੰਦਰ ਕੌਰ ਨੇ ਪਹਿਲਾ, ਖੁਸ਼ਦੀਪ ਕੌਰ ਨੇ ਦੂਜਾ ਅਤੇ ਸਾਹਿਬਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media