ਚੌਂਕ ਮਹਿਤਾ, 14 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਵਿਦਿਆਰਥੀਆਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਕਰਵਾਏ ਗਏ ਗੁਰਮਤਿ ਮੁਕਾਬਲੇ ‘ਚ ਮਿਊਜ਼ਿਕ ਟੀਚਰ ਗੁਰਮੁੱਖ ਸਿੰਘ, ਮਿਊਜ਼ਿਕ ਟੀਚਰ ਹਰਕੀਰਤ ਸਿੰਘ ਦੀ ਅਗਵਾਈ ਹੇਠ ਭਾਗ ਲਿਆ।ਇਸ ਮੁਕਾਬਲੇ ‘ਚ ਸ਼ਬਦ ਗਾਇਨ, ਕਵੀਸ਼ਰੀ, ਭਾਸ਼ਣ ਅਤੇ ਧਾਰਮਿਕ ਗੀਤ ਪੇਸ਼ ਕੀਤੇ ਗਏ।ਖਾਲਸਾ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਧਾਰਮਿਕ ਗੀਤ ਗਾਇਨ ਮੁਕਾਬਲੇ ਚ’ ਪਹਿਲਾ ਸਥਾਨ ਹਾਸਲ ਕੀਤਾ।ਇਸ ਸ਼ਾਨਦਾਰ ਜਿੱਤ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਕੋਚ ਹਰਭਜਨ ਸਿੰਘ ਰੰਧਾਵਾ, ਕੋਚ ਬਲਜਿੰਦਰ ਸਿੰਘ ਰੰਧਾਵਾ, ਮਿਊਜ਼ਿਕ ਟੀਚਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਮਿਹਨਤ ਤੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਸ਼ੁੱਭ ਇਛਾਵਾਂ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media