ਸਮਰਾਲਾ, 14 ਨਵੰਬਰ (ਪੰਜਾਬ ਪੋਸਟ- ਕੰਗ) – 38ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ ਜੋ ਬੀਤੇ ਦਿਨੀਂ ਚੰਡੀਗੜ ਦੇ ਸੈਕਟਰ 46 ਦੇ ਖੇਡ ਸਟੇਡੀਅਮ ਵਿਖੇ ਸੰਪਨ ਹੋਈ, ਵਿੱਚ ਸਮਰਾਲਾ ਇਲਾਕੇ ਦੇ ਨੌਜਵਾਨਾਂ ਨੇ ਮੈਡਲ ਜਿੱਤ ਕੇ ਸਮਰਾਲਾ ਦਾ ਨਾਂ ਰੌਸ਼ਨ ਕੀਤਾ ਹੈ। ਇਹਨਾਂ ਵਿੱਚ ਪਿੰਡ ਮਾਦਪੁਰ ਦੇ ਹਰਭਜਨ ਸਿੰਘ ਨੇ 70+ ਵਿੱਚ ਇੱਕ ਵਾਰ ਫਿਰ ਆਪਣਾ ਜੋਰ ਵਿਖਾਉਂਦੇ ਹੋਏ 200 ਮੀਟਰ ਵਿੱਚ ਦੂਜਾ ਸਥਾਨ ਅਤੇ 100 ਮੀਟਰ ਵਿੱਚ ਵੀ ਦੂਜਾ ਸਥਾਨ ਹਾਸਲ ਕਰਕੇ ਆਪਣੇ ਪਿੰਡ ਅਤੇ ਸਮਰਾਲਾ ਸ਼ਹਿਰ ਦਾ ਨਾਂ ਰੌਸ਼ਨ ਕੀਤਾ। ਹਰਜਿੰਦਰ ਸਿੰਘ ਲੋਪੋਂ ਨੇ 50+ ਵਿੱਚ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਅਤੇ 100 ਮੀਟਰ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਦਲਜੀਤ ਸਿੰਘ ਸਮਰਾਲਾ ਨੇ 45+ ਵਿੱਚ 5000 ਮੀਟਰ ਵਾਕ ਵਿੱਚ ਦੂਜਾ ਸਥਾਨ ਅਤੇ 5000 ਮੀਟਰ ਰੇਸ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਮਰਾਲਾ ਦਾ ਨਾਂ ਰੌਸ਼ਨ ਕੀਤਾ।ਤਿੰਨਾਂ ਐਥਲੀਟਾਂ ਨੇ ਆਪਣੀ ਕਾਰਗੁਜ਼ਾਰੀ ਸਬੰਧੀ ਸੰਤੁਸ਼ਟੀ ਜਾਹਰ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਉਹ ਹੋਰ ਮਿਹਨਤ ਕਰਕੇ ਹੋਰ ਮੈਡਲ ਹਾਸਲ ਕਰਨਗੇ।ਉਨਾਂ ਦੀਆਂ ਪ੍ਰਾਪਤੀਆਂ ਬਦਲੇ ਇਲਾਕੇ ਦੀਆਂ ਸਮਾਜਿਕ ਅਤੇ ਸਾਹਿਤਕ ਜਥੇਬੰਦੀਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ।
ਇੱਥੇ ਇਹ ਜਿਕਰਯੋਗ ਹੈ ਕਿ ਹਰਭਜਨ ਸਿੰਘ ਮਾਦਪੁਰ ਪਿਛਲੇ ਕਈ ਸਾਲਾਂ ਤੋਂ ਇਨਾਂ ਖੇਡਾਂ ਵਿੱਚ ਮੈਡਲ ਜਿੱਤ ਕੇ ਸਮਰਾਲੇ ਦਾ ਨਾਂ ਦੇਸ਼ ਭਰ ਵਿੱਚ ਉੱਚਾ ਕਰਦੇ ਆ ਰਹੇ ਹਨ, ਪ੍ਰੰਤੂ ਸਮਰਾਲਾ ਪ੍ਰਸਾਸ਼ਨ ਨੇ ਅਜੇ ਤੱਕ ਉਨਾਂ ਦੀ ਕੋਈ ਸਾਰ ਨਹੀਂ ਲਈ।ਸਰਕਾਰ ਦੀ ਇਸ ਬੇਰੁਖੀ ਪ੍ਰਤੀ ਉਨਾਂ ਵੱਲੋਂ ਗਿਲਾ ਜਾਹਰ ਕੀਤਾ ਗਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media