Monday, March 16, 2026

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ੍ਰੀ PPN1411201716ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਦਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੁਲਾਜ਼ਮਾਂ ਵੱਲੋਂ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਇਹ ਪਹਿਲੀ ਵਾਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਉਣ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ।
ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਜਿਥੇ ਹਰ ਸਾਲ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਉਥੇ ਹੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਕਮੇਟੀ ਦੇ ਮੁਲਾਜ਼ਮਾਂ ਵੱਲੋ ਵੀ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਥਾਪਨਾ ਦਿਵਸ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 8:00 ਵਜੇ ਸ੍ਰੀ ਅਖੰਡ ਸਾਹਿਬ ਦੇ ਭੋਗ ਤੋਂ ਬਾਅਦ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਸਵੇਰੇ 9:30 ਵਜੇ ਪਾਏ ਜਾਣਗੇ। ਡਾ. ਰੂਪ ਸਿੰਘ ਅਨੁਸਾਰ ਸਥਾਪਨਾ ਦਿਵਸ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਵੀ ਸ਼ਿਰਕਤ ਕਰਨਗੇ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਤੇ ਹਰਭਜਨ ਸਿੰਘ ਮਨਾਵਾਂ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰਤਾਪ ਸਿੰਘ ਤੇ ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply