ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ
ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਛੋਟੇ-ਛੋਟੇ ਬੱਚੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਬਹੁਤ ਹੀ ਪਿਆਰੇ ਲੱਗ ਰਹੇ ਸਨ। ਕੁੱਝ ਬੱਚੇ `ਚਾਚਾ ਨਹਿਰੂ` ਦੀ ਵੇਸ਼-ਭੂਸ਼ਾ ਵਿੱਚ ਸਨ।ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੇ ਇਸ ਮੌਕੇ ਨਰਸਰੀ ਕਲਾਸਾਂ ਦੇ ਛੋਟੇ-ਛੋਟੇ ਬਚਿਆਂ ਵਲੋਂ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ।ਕੇ.ਜੀ ਅਤੇ ਪਹਿਲੀ ਜਮਾਤ ਦੇ ਬੱਚਿਆਂ ਦੀ ਗੁਬਾਰੇ ਫੁਲਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਸ਼ਾਮਲ ਬੱਚਿਆਂ ਨੇ ਗੁਬਾਰਾ ਫੁਲਾ ਕੇ ਉਸ ਉਪਰ ਆਪਣਾ ਨਾਮ ਵੀ ਲਿਖਿਆ।ਸਕੂਲ ਦੇ ਮੈਂਬਰ ਇੰਚਾਰਜ਼ ਹਰਮਿੰਦਰ ਸਿੰਘ, ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਹੈਡਮਿਸਟ੍ਰੈਸ ਸ਼੍ਰੀਮਤੀ ਕਿਰਨਜੋਤ ਕੌਰ ਨੇ ਬੱਚਿਆਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਉਨਾਂ ਨੂੰ ਪ੍ਰਮਾਤਮਾ ਵਲੋਂ ਭੇਜੇ ਫਰਿਸ਼ਤੇ ਦੱਸਿਆ, ਜੋ ਕਿ ਸਭ ਦੇ ਮਨ ਮੋਹ ਲੈਂਦੇ ਹਨ।ਇਸ ਮੌਕੇ ਸਕੂਲ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਹਾਜਰ ਸਨ ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media