ਚੌੰਕ ਮਹਿਤਾ, 14 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਨੇ ਸੀ.ਬੀ.ਐੱਸ.ਈ ਦਿੱਲੀ ਵਲੋਂ 5 ਤੋਂ 10 ਨਵੰਬਰ 2017 ਤੱਕ ਆਰੀਆ ਗਰਲਜ਼ ਪਬਲਿਕ ਸਕੂਲ, ਪਾਣੀਪਤ ਵਿਖੇ ਕਰਵਾਏ ਗਏ ਨੈਸ਼ਨਲ ਹਾਕੀ ਟੂਰਨਾਮੈਂਟ ‘ਚ ਸਾਡੇ ਮਾਣਯੋਗ ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੰਡਰ-17 ਵਰਗ ਦੀ ਲੜਕੀਆਂ ਦੀ ਹਾਕੀ ਟੀਮ ਨੇ ਭਾਗ ਲਿਆ।ਇਸ ਵਿੱਚ ਭਾਰਤ ਦੇ 17 ਰਾਜਾਂ ਵਿੱਚੋਂ 24 ਟੀਮਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਵਿੱਚ ਖਾਲਸਾ ਅਕੈਡਮੀ ਨੇ ਕੁੱਲ 5 ਮੈਚ ਖੇਡੇ ਅਤੇ 8 ਗੋਲ ਕੀਤੇ, ਜਿਹਨਾਂ ਚੋਂ 7 ਗੋਲ ਜੈਸਮੀਨ ਕੌਰ ਨੇ ਕੀਤੇ ਅਤੇ ਮੈਚ ਦੀ ਬੈਸਟ ਖਿਡਾਰਨ ਦਾ ਖਿਤਾਬ ਹਾਂਸਲ ਕੀਤਾ। ਫਾਈਨਲ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਦਿਖਾਉਂਦੇ ਹੋਏ ਕਰੜੀ ਮਿਹਨਤ ਸਦਕਾ ਨੈਸ਼ਨਲ ਹਾਕੀ ਟੂਰਨਾਮੈਂਟ ‘ਚ ਪਹਿਲਾ ਸਥਾਂਨ ਹਾਸਲ ਕਰਕੇ ਖਾਲਸਾ ਅਕੈਡਮੀ ਦਾ ਨਾਂ ਰੋਸ਼ਨ ਕੀਤਾ।ਇਸ ਮੈਚ ਵਿੱਚ ਜੈਸਮੀਨ ਕੌਰ ਤੋਂ ਇਲਾਵਾ ਪਰਵਿੰਦਰ ਕੌਰ, ਸੰਦੀਪ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਸਿਮਰਨਜੀਤ ਕੌਰ, ਗੁਰਲੀਨ ਕੌਰ, ਕਿਰਨਬੀਰ ਕੌਰ, ਗੁਰਲੀਨ ਕੌਰ, ਜੈਸਮੀਨ ਕੌਰ, ਗੁਰਲੀਨ ਕੌਰ, ਹਰਲੀਨ ਕੌਰ, ਰਜਨੀਤ ਕੌਰ, ਰਵਨੀਤ ਕੌਰ, ਪਵਨਪ੍ਰੀਤ ਕੌਰ, ਜਤਿੰਦਰ ਕੌਰ, ਜਸਲੀਨ ਕੌਰ, ਮਹਿਕਦੀਪ ਕੌਰ ਅਤੇ ਪ੍ਰਨੀਤ ਕੌਰ ਨੇ ਵੀ ਕਰੜੀ ਮਿਹਨਤ ਸਦਕਾ ਇਹ ਸ਼ਾਨਦਾਰ ਜਿੱਤ ਖਾਲਸਾ ਅਕੈਡਮੀ ਦੇ ਨਾਂ ਕੀਤੀ।ਟੀਮ ਖੇਲੋਂ ਇੰਡੀਆ ਲਈ ਚੁਣੀ ਗਈ ਹੈ ਅਤੇ ਦਿੱਲੀ ਵਿਖੇ ਖੇਡਣ ਜਾ ਰਹੀ ਹੈ।
ਇਸ ਸ਼ਾਨਦਾਰ ਜਿੱਤ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਕੋਚ ਬਲਜਿੰਦਰ ਸਿੰਘ ਰੰਧਾਵਾ, ਕੋਚ ਹਰਭਜਨ ਸਿੰਘ ਰੰਧਾਵਾ, ਅਤੇੇ ਸਮੂਹ ਸਟਾਫ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਜਿੰਦਗੀ ਵਿੱਚ ਹੋਰ ਤਰੱਕੀ ਕਰਨ ਲਈ ਅਸ਼ੀਰਵਾਦ ਦਿੱਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …