Sunday, March 15, 2026

ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਚੱਲਦੇ ਸਕੂਲਾਂ ’ਚ ਮਨਾਇਆ ਬਾਲ ਦਿਵਸ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਸਕੂਲਾਂ ਜਿਨ੍ਹਾਂ ’ਚ ਖਾਲਸਾ ਕਾਲਜ PPN1411201726ਸੀਨੀਅਰ ਸੈਕੰਡਰੀ ਸਕੂਲ (ਲੜਕੇ), ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਇੰਟਰਲੈਸ਼ਨਲ ਸਕੂਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਅੱਜ ਵਿਦਿਆਰਥੀਆਂ ਨੇ ਆਪਣੇ-ਆਪਣੇ ਅਧਿਆਪਕਾਂ ਨਾਲ ਚਾਈਲਡ-ਡੇ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ।
ਖਾਲਸਾ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ’ਚ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ।ਉਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਦੱਸਦਿਆਂ ਕਿਹਾ ਧਰਮ ਅਤੇ ਕੌਮ ਖਾਤਿਰ ਕਿਸ ਤਰ੍ਹਾਂ ਉਨ੍ਹਾਂ ਆਪਣੀਆਂ ਛੋਟੀ ਉਮਰੇ ਜਾਨਾਂ ਵਾਰੀਆਂ।ਉਨ੍ਹਾਂ ਕਿਹਾ ਕਿ ਬਾਲ ਦਿਵਸ ਮੌਕੇ ਸਮੂਹ ਬੱਚਿਆਂ ਨੂੰ ਪ੍ਰਣ ਲੈਣੇ ਚਾਹੀਦਾ ਹੈ ਕਿ ਸੱਚਾ-ਸੁੱਚਾ ਜੀਵਨ ਬਤੀਤ ਕਰਦਿਆਂ ਪੜ੍ਹਾਈ ਅਤੇ ਸ਼ਾਨਦਾਰ ਗਤੀਵਿਧੀਆਂ ਨਾਲ ਜ਼ਿੰਦਗੀ ਦੇ ਮਿਆਰ ਨੂੰ ਉਚਾ ਲਿਜਾਉਣਗੇ।
ਬਾਲ ਦਿਵਸ ਮੌਕੇ ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਨੇ ਪ੍ਰਾਰਥਨਾ ਸਭਾ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਾਲ ਦਿਵਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਦੇਸ਼ ’ਚ ਬਾਲ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ 14 ਨਵੰਬਰ 1889 ਨੂੰ ਇਲਾਹਾਬਾਦ ’ਚ ਜਨਮੇ ਪੰਡਿਤ ਨਹਿਰੂ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ ਅਤੇ ਉਨ੍ਹਾਂ ਨੂੰ ਦੇਸ਼ ਦਾ ਭਵਿੱਖ ਸਮਝਦੇ ਸਨ ਅਤੇ ਬੱਚੇ ਵੀ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕੇ ਬੁਲਾਉਂਦੇ ਸਨ।ਉਨ੍ਹਾਂ ਕਿਹਾ ਕਿ ਪੰਡਿਤ ਨਹਿਰੂ ਸਮਝਦੇ ਸਨ ਅੱਜ ਦੇ ਬੱਚੇ ਹੀ ਕੱਲ੍ਹ ਦੇ ਨੇਤਾ ਹਨ ਅਤੇ ਇਨ੍ਹਾਂ ਨੂੰ ਸਹੀ ਸਿੱਖਿਆ ਮਿਲਣੀ ਚਾਹੀਦੀ ਹੈ।
ਉਪਰੋਕਤ ਸਕੂਲਾਂ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਸ੍ਰੀਮਤੀ ਡੀ.ਕੇ ਸੰਧੂ, ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਅਤੇ ਗੁਰਿੰਦਰਜੀਤ ਕੌਰ ਨੇ ਆਪਣੇ-ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਚਾਈਲਡ-ਡੇਅ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਵਿੱਦਿਅਕ ਤੇ ਹੋਰਨਾਂ ਸਰਗਰਮੀਆਂ ’ਚ ਅਵੱਲ ਆਉਣ ਲਈ ਉਤਸ਼ਾਹਿਤ ਕੀਤਾ।
ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ਸਨਸ਼ਾਈਨ ਯੂਥ ਕਲੱਬ ਵਲੋਂ ਲੋੜਵੰਦ ਵਿਦਿਆਰਥੀਅੲ ਨੂੰ ਸਕੂਲ ਵਰਦੀ ਦੀਆਂ ਜਰਸੀਆਂ ਅਤੇ ਬੂਟ ਵੰਡੇ ਗਏ। ਕਲੱਬ ਅਤੇ ਸਕੂਲ ਸਟਾਫ ਵਲੋਂ ਅੱਜ ਦੇ ਦਿਨ ਜਨਮ ਦਿਨ ਵਾਲੇ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਕੇਕ ਕੱਟਦਿਆਂ ਸਮੂਹਿਕ ਤੌਰ ’ਤੇ ਜਨਮ ਦਿਨ ਮਨਾਇਅ।ਕਲੱਬ ਦੇ ਪ੍ਰਧਾਨ ਅਰਸ਼ਦੀਪ ਸਿੰਘ ਜੱਜ ਨੇ ਕਿਹਾ ਕਿ ਕਲੱਬ ਦੇ ਮੈਂਬਰਾਂ ਨੂੰ ਲੋੜਵੰਦ ਬੱਚਿਆਂ ਦੀ ਮਦਦ ਕਰਕੇ ਅਥਾਹ ਖੁਸ਼ੀ ਹੁੰਦੀ ਹੈ।ਉਘੇ ਡੈਂਟਿਸਟ ਡਾ: ਤਜਿੰਦਰ ਕੁਮਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕੇਲੇ ਵੰਡੇ ਗਏ।
ਇਸ ਮੌਕੇ ਪ੍ਰੋ: ਅਮਰੀਕ ਸਿੰਘ, ਕਲੱਬ ਦੇ ਜਨਰਲ ਸਕੱਤਰ ਸਾਹਿਲ ਕੰਬੋਜ, ਕੁਸ਼ਲਦੀਪ ਸਿੰਘ, ਮੰਜੂ ਗੁਪਤਾ, ਗੁਰਲੀਨ ਕੌਰ, ਸਰਵਣ ਗਿੱਲ, ਪਬਲਿਕ ਸਕੂਲ ਤੋਂ ਪਵਨ ਕੁਮਾਰ, ਪ੍ਰਭਜੋਤ ਕੌਰ, ਵਿਸ਼ਾਲ ਕੁਮਾਰ ਅਤੇ ਸਕੂਲ ਸਟਾਫ ਸਮੇਤ ਵਿਦਿਆਰਥੀ ਮੌਜ਼ੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply