ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਏਅਰ
ਪਿਸਟਲ ਐਂਡ ਏਅਰ ਰਾਈਫਲ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਜਿੱਤ ਲਈ ਹੈ। ਇਸ ਚੈਂਪੀਅਨਸ਼ਿਪ ਵਿਚ 100 ਟੀਮਾਂ ਦੇ 600 ਖਿਡਾਰੀਆਂ ਨੇ ਭਾਗ ਲਿਆ।ਇਸ ਚੈਂਪੀਅਨਸ਼ਿਪ ਦਾ ਆਯੋਜਨ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਇਆ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਅਤੇ ਐਮ.ਡੀ.ਯੂ ਰੋਹਤਕ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਵਿਭਾਗ ਦੇ ਡਾਇਰੈਕਟਰ, ਡਾ. ਸੁਖਦੇਵ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਜੇਤੂਆਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ।ਡਾ. ਸੁਖਦੇਵ ਸਿੰਘ ਨੇ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਈਆਂ ਟੀਮਾਂ, ਕੋਚਾਂ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media