Tuesday, September 29, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਆਯੋਜਿਤ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨ.ਐਸ.ਐਸ. ਯੂਨਿਟ 1 (ਕਾਨੂੰਨ ਵਿਭਾਗ) ਅਤੇ PPN1411201729ਐਨ.ਐਸ.ਐਸ ਯੂਨਿਟ 2 ਵੱਲੋਂ ਅੱਜ ਇਥੇ ਖੂਨਦਾਨ ਕੈਂਪ ਲਾਇਆ ਗਿਆ।ਇਹ ਕੈਂਪ ਸਥਾਨਕ ਮਾਡਲ ਬਲੱਡ ਬੈਂਕ ਗੁਰੂ ਨਾਨਕ ਦੇਵ ਹਸਪਤਾਲ ਦੇ ਸਹਿਯੋਗ ਨਾਲ ਲਾਇਆ ਗਿਆ। ਐਚ.ਡੀ.ਐਫ.ਸੀ. ਬੈਂਕ, ਅੰਮ੍ਰਿਤਸਰ ਵੱਲੋਂ ਸਪਾਂਸਰ ਇਸ ਕੈਂਪ ਦਾ ਮੁੱਖ ਉਦੇਸ਼ ਖੂਨਦਾਨ ਅਤੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਡਾਇਰੈਕਟਰੀ ਤਿਆਰ ਕਰਕੇ ਲੋੜਵੰਦਾਂ ਦੀ ਮਦਦ ਕਰਨਾ ਹੈ।ਲਗਪਗ 300 ਵਿਦਿਆਰਥੀਆਂ ਨੇ ਆਪਣਾ ਨਾਂ ਬਲਡ ਡੋਨਰ ਡਾਇਰੈਕਟਰੀ ਵਿਚ ਰਜਿਸਟਰ ਕਰਵਾਇਆ ਅਤੇ 150 ਵਿਦਿਆਰਥੀਆਂ ਨੇ ਖੂਨਦਾਨ ਕੀਤਾ।
ਡੀਨ ਵਿਦਿਆਰਥੀ ਭਲਾਈ, ਪ੍ਰੋ. ਐਸ.ਐਸ ਬਹਿਲ ਨੇ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਕੈਂਪ ਦੇ ਆਯੋਜਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ। ਉਨਾਂ੍ਹ ਕਿਹਾ ਕਿ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਹੇਠ ਕਰਵਾਏ ਗਏ ਇਸ ਕੈਂਪ ਨਾਲ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਲਾਭ ਪ੍ਰਾਪਤ ਹੋਵੇਗਾ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤਾ ਇਹ ਕਾਰਜ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਮਾਨਵਤਾ ਦੀ ਭਲਾਈ ਲਈ ਅਜਿਹੇ ਕਾਰਜ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣਾ ਚਾਹੀਦਾ ਹੈ।ਐਨ.ਐਸ.ਐਸ. ਕੋਆਰਡੀਨੇਟਰ,ਪ੍ਰੋ. ਐਚ.ਐਸ ਗੁਜਰਾਲ, ਡਾ. ਰਾਜੇਸ਼ ਕੁਮਾਰ, ਪ੍ਰੋਗਰਾਮ ਅਫਸਰ, ਮਿਸ ਹਰਕਿਰਨਦੀਪ ਕੌਰ ਤੋਂ ਇਲਾਵਾ ਗੁਰੂ ਨਾਨਕ ਦੇਵ ਹਸਪਤਾਲ ਤੋਂ ਡਾ. ਆਦਰਸ਼ ਸਾਹਨੀ, ਮੁਖੀ ਤੇ ਪ੍ਰੋਫੈਸਰ ਅਤੇ ਡਾ. ਰਵੀ ਕੁਮਾਰ ਮਹਾਜਨ ਦੀ ਦੇਖਰੇਖ ਕਰਵਾਇਆ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply