
ਅੰਮ੍ਰਿਤਸਰ, ੧੯ ਫਰਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ ਵਿੰਗ ਦੀ ਇੱਕ ਜਰੂਰੀ ਮੀਟਿੰਗ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਪ੍ਰਧਾਨ ਰਾਜਾ ਨੇ ਕਿਹਾ ਕਿ ਅੱਜ ੨੦ ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੁਲਤਾਨਵਿੰਡ ਦੇ ਵਿਕਾਸ ਕਾਰਜਾਂ ਤੇ ਸੀਵਰੇਜ ਸਿਸਟਮ ਦਾ ਉਦਘਾਟਨ ਕਰਨ ਲਈ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਪਹੁੰਚ ਰਹੇ ਹਨ, ਇਸ ਮੌਕੇ ਹੋਣ ਵਾਲੀ ਅਕਾਲੀ ਵਰਕਰਾਂ ਦੀ ਵਿਸ਼ਾਲ ਰੈਲੀ ਵਿੱਚ ਹਲਕਾ ਦੱਖਣੀ ਦੇ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਪੰਜਾਬ ਇੰਦਰਬੀਰ ਸਿੰਘ ਬੁਲਾਰੀਆ ਦਾ ਬਹੁਤ ਵੱਡਾ ਯੋਗਦਾਨ ਹੈ। ਉਨਾਂ ਕਿਹਾ ਕਿ ਇੰਨ੍ਹਾਂ ਵਿਕਾਸ ਕਾਰਜਾਂ ਲਈ ਬਾਦਲ ਸਾਹਿਬ ਜੋ ੧੬੦ ਕਰੋੜ ਰੁਪਏ ਦਾ ਪੈਕੇਜ ਦੇ ਰਹੇ ਹਨ ਇਹ ਸਾਰਾ ਸੰਸਦੀ ਸਕੱਤਰ ਬੁਲਾਰੀਆ ਦੇ ਵਿਸ਼ੇਸ਼ ਯਤਨਾ ਸਦਕਾ ਹੀ ਹੋਇਆ ਹੈ।ਇਸ ਮੌਕੇ ਜਿਲਾ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਤੇ ਰਾਜਾ ਨੇ ਕਿਹਾ ਕਿ ਰੈਲੀ ਵਿੱਚ ਬੀ.ਸੀ. ਵਿੰਗ ਵੱਲੋਂ ਵੱਡੇ ਪੱਧਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ ਤੇ ਵੱਡੇ ਕਾਫਲੇ ਦੇ ਰੂਪ ਵਿੱਚ ਅਕਾਲੀ ਵਰਕਰ ਪੂਰੇ ਉਤਸ਼ਾਹ ਨਾਲ ਪਹੁੰਚਣਗੇ।ਆਗੂਆਂ ਨੇ ਹੋਰ ਕਿਹਾ ਕਿ ੨੦੧੪ ਦੀਆਂ ਸੰਸਦੀ ਚੋਣਾਂ ਵਿੱਚ ਬੀ.ਸੀ. ਵਿੰਗ ਨੂੰ ਹਾਈ ਕਮਾਂਡ ਵਲੋਂ ਜੋ ਵੀ ਜਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਉਨਾਂ ਨੂੰ ਉਹ ਤਹਿ ਦਿਲੋਂ ਨਿਭਾਵਾਂਗੇ ਅਤੇ ਬੀ.ਸੀ ਵਿੰਗ ਦਾ ਚੋਣਾਂ ਵਿੱਚ ਅਹਿਮ ਯੋਗਦਾਨ ਹੋਵੇਗਾ।ਇਸ ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਸੁਖਪਾਲ ਬਾਜਵਾ ਜਨਰਲ ਸਕੱਤਰ, ਹਰਜੀਤ ਸਿੰਘ ਹੈਰੀ, ਇੰਦਰਜੀਤ ਸਿੰਘ ਮਾਨ, ਹਰਪਾਲ ਸਿੰਘ ਥਿੰਦ ਪ੍ਰਧਾਨ ੩੮, ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ੩੭, ਬਲਵਿੰਦਰ ਸਿੰਘ ਖੱਦਰ ਭੰਡਾਰ ਪ੍ਰਧਾਨ ੨੯, ਬਲਵਿੰਦਰ ਸਿੰਘ ਖੱਦਰ ਭੰਡਾਰ ਪਧਾਨ ੨੨, ਬਲਬੀਰ ਸਿੰਘ ਬੀਰਾ ਪ੍ਰਧਾਨ ੩੪, ਪ੍ਰਕਾਸ਼ ਸਿੰਘ, ਹਰਭਜਨ ਸਿੰਘ ਫੌਜੀ, ਲਵਪ੍ਰੀਤ ਸਿੰਘ ਮਾਨ, ਲਵਜੀਤ ਸਿੰਘ ਬੱਗਾ, ਲਖਬੀਰ ਸਿੰਘ ਲੱਖਾ ਮੀਤ ਪ੍ਰਧਾਨ ਸਰਕਲ ਦੋਬੁਰਜੀ, ਕਰਨਜੀਤ ਸਿੰਘ ਸਹਿਦੇਵ ਸਕੱਤਰ ਜਨਰਲ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media