Thursday, November 12, 2026

ਕੀ ਪੰਜਾਬ ਨੂੰ ਗੰਧਲਾ ਕਰਦੀ ਰਹੇਗੀ ਬੱਲਦੀ ਅੱਗ !!

ਵਾਤਾਵਰਣ ਨੂੰ ਗੰਦਲਾ ਹੋਣ ਤੋਂ ਰੋਕਣ `ਚ   ਪ੍ਰਸ਼ਾਸ਼ਨ ਨਾਕਾਮ
ਸੰਦੌੜ, 14 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਝੋਨੇ ਦੇ ਇਸ ਸੀਜ਼ਨ `ਚ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਹੁਕਮ Parali Polutionਜਾਰੀ ਕੀਤੇ ਗਏ ਸਨ।ਇਨਾਂ ਹੁਕਮਾਂ ਦੀ ਪਾਲਣਾ ਸਿਰਫ਼ ਪੰਜ ਫ਼ੀਸਦੀ ਕਿਸਾਨਾਂ ਵੱਲੋਂ ਹੀ ਕੀਤੀ ਗਈ ਹੈ, ਬਾਕੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।ਇਸ ਸਭ ਲਈ ਇਕੱਲੇ ਕਿਸਾਨ ਹੀ ਨਹੀਂ ਬਲਕਿ ਸਮੇਂ ਦੀਆਂ ਸਰਕਾਰਾਂ ਵੀ ਓਨੀਆਂ ਹੀ ਜਿੰਮੇਵਾਰ ਹਨ । ਕਿਸਾਨਾਂ ਵੱਲੋਂ ਸੂਬਾ ਸਰਕਾਰ ਨੂੰ ਲਗਾਤਾਰ ਗੁਹਾਰ ਲਗਾਈ ਜਾ ਰਹੀ ਸੀ ਕਿ ਸੂਬਾ ਸਰਕਾਰ ਉਹਨਾਂ ਨੂੰ ਲੋੜੀਂਦੇ ਸਾਧਨ ਮਹੱਈਆ ਕਰਵਾਏ ਅਤੇ ਸਾਧਨਾਂ ’ਤੇ ਵਿਸ਼ੇਸ਼ ਸਬਸਿਡੀ ਦੇਵੇ ਜਾਂ ਫ਼ਿਰ 6000 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਦੇਵੇ। ਇਸ ਸਭ ਸਹੂਲਤਾਂ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਸੂਬਾ ਸਰਕਾਰ ਅਸਫ਼ਲ ਰਹੀ ਜਿਸ ਕਾਰਨ ਮਜ਼ਬੂਰੀ ਵੱਸ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣੀ ਪਈ।ਸਮਾਜ ਸੇਵੀ ਸੰਸਥਾਵਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਝੋਨੇ ਦੇ ਆਉਂਦੇ ਸੀਜ਼ਨ ਪ੍ਰ੍ਰੀ ਹੁਣ ਤੋਂ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ ਅਤੇ ਆਉਂਦੇ ਸੀਜ਼ਨ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਲੋੜੀਂਦੇ ਸਾਧਨ ਮੁਹੱਈਆ ਕਰਵਾ ਦੇਣੇ ਚਾਹੀਦੇ ਹਨ, ਤਾਂ ਜੋ ਆਪਣੇ ਵਾਤਾਵਰਣ ਨੂੰ ਗੰਦਲੇ ਹੋਣੋਂ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਅੰਦਰ ਇਸ ਗੰਦਲੇ ਹੋ ਰਹੇ ਵਾਤਾਵਰਣ ਨੂੰ ਰੋਕਣ ਲਈ ਅਹਿਮ ਕਦਮ ਨਾ ਚੁੱਕੇ ਤਾਂ ਦੂਸ਼ਿਤ ਵਾਤਾਵਰਣ ਘਾਤਕ ਸਿੱਧ ਹੋਵੇਗਾ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …

Leave a Reply