ਸੰਦੌੜ, 15 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –
ਸਿਮਰਤ ਹਸਪਤਾਲ ਦੀ ਟੀਮ ਵੱਲੋਂ ਡਾ. ਸੁਰਿੰਦਰ ਕੁਮਾਰ ਗਰਗ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਵਿਖੇ ਹੱਡੀਆਂ ਦੇ ਰੋਗਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਿਵਾਆਸ਼ੂ ਗੁਪਤਾ ਨੇ ਦੱੱਸਿਆ ਕਿ ਨਵੇਂ ਮਲਟੀਸਪੈਲਿਸਟ ਸਿਮਰਤ ਹਸਪਤਾਲ ਵਲੋਂ ਵੱਖ ਵੱਖ ਪਿੰਡਾਂ ਵਿੱਚ ਲੋਕ ਸੇਵਾ ਲਈ ਅਜਿਹੇ ਕੈਂਪ ਲਗਾਏ ਜਾਂਦੇ ਹਨ, ਜਿਸ ਵਿੱਚ ਹੱਡੀਆਂ ਦੀਆਂ ਬਿਮਾਰੀਆਂ ਲਈ ਮਰੀਜ਼ਾਂ ਦਾ ਚੈਕਅੱਪ ਕੀਤਾ ਜਾਂਦਾ ਹੈ ।ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਇੱਕ ਸੌ ਤੋਂ ਵੱਧ ਮਰੀਜ਼ਾਂ ਦਾ ਚੈਕੱਅਪ ਕੀਤਾ।ਇਸ ਮੌਕੇ ਡਾ. ਗੁਪਤਾ ਨੇ ਮਨਦੀਪ ਕੁਮਾਰ ਨਾਮ ਦੇ ਮਰੀਜ਼ ਨੂੰ ਵੀ ਪੇਸ਼ ਕੀਤਾ ਜੋ ਰੀੜ੍ਹ ਦੀ ਹੱਡੀ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਸਫਲ ਅਪ੍ਰੇਸ਼ਨ ਕੀਤਾ ਗਿਆ ਹੈ।ਇਸ ਮੌਕੇ ਚਮਕੌਰ ਸਿੰਘ,ਪਿੰਦੀ ਰਾਏਕੋਟ, ਭਾਰਤ ਭੂਸ਼ਨ ਪਰਵਿੰਦਰ ਸਿੰਘ, ਸੁਖਦੀਪ ਕੌਰ, ਮਲਕੀਤ ਕੌਰ ਅਤੇ ਹੁਸਨਪ੍ਰੀਤ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media