Thursday, August 13, 2026

ਮਹਿਤਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਇੱਕ ਕਾਬੂ

ਚੌਂਕ ਮਹਿਤਾ, 15 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮੁਖੀ ਸਰਦੂਲ਼ ਸਿੰਘ ਦੀ ਅਗਵਾਈ ਹੇਠ ਮਹਿਤਾ ਪੁਲਸ ਵੱਲੋਂ ਕੀਤੀ ਗਈ ਕਾਰਵਾਈ PPN1511201714ਦੌਰਾਨ ਇੱਕ ਨੌਜਵਾਨ ਨੂੰ 115 ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕੀਤਾ ਹੈ।ਇਹ ਜਾਣਕਾਰੀ ਦਿੰਦਿਆ ਥਾਣਾ ਮੁਖੀ ਨੇ ਦੱਸਿਆ ਕਿ ਏ.ਐਸ.ਆਈ ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਨ ਬਟਾਲਾ ਰੋਡ ਸਥਿਤ ਡਰੇਨ ਦੀ ਪਟੜੀ ‘ਤੇ ਆ ਰਹੇ ਇੱਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲ ਮੌਜੂਦ ਕਾਲੇ ਲਿਫਾਫੇ` ਚੋਂ 115 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀ ਗਈਆ, ਜਿਸ ਦੀ ਪਹਿਚਾਣ ਦਿਲਬਾਗ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਹਿਤਾ ਚੌਂਕ ਵਜੋਂ ਹੋਈ ਹੈ।ਥਾਣਾ ਮਹਿਤਾ ਦੀ ਪੁਲਿਸ ਨੇ ਮੁਕੱਦਮਾਂ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply