Wednesday, August 12, 2026

ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਕੀਤਾ ਸਨਮਾਨ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ PPN1611201701ਕੋਵਿੰਦ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਵਿਖੇ ਸਨਮਾਨ ਕੀਤਾ।ਉਨਾਂ ਨੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ/ਸ਼ਾਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕੀਤੇ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply