ਸੰਦੌੜ, 16 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬਰੇਰੀ ਕਲੱਬ ਵੱਲੋਂ ਨਹਿਰੂ ਯੁਵਾ ਕੇਂਦਰ ਦਾ
ਸਥਾਪਨਾ ਦਿਵਸ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਮਨਾਇਆ ਗਿਆ ਇਸ ਮੌਕੇ ਹੋਏ ਸਮਾਗਮ ਦੌਰਾਨ ਬੁਲਾਰਿਆ ਨੇ ਨਹਿਰੂ ਯੁਵਾ ਕੇਂਦਰ ਬਾਰੇ ਤੇ ਕੇਂਦਰ ਵੱਲੋਂ ਪਿੰਡਾਂ ਦੀਆਂ ਕਲੱਬਾਂ ਤੇ ਸੁਸਾਇਟੀਆਂ ਰਾਹੀ ਸਮਾਜ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਲੈਣ ਤੇ ਨਹਿਰੂ ਯੁਵਾ ਕੇਂਦਰ ਸੰਗਰੂਰ ਨਾਲ ਜੁੜ ਕੇ ਸਮਾਜ ਸੇਵਾ ਦੇ ਵਿੱਚ ਯੋਗਦਾਨ ਪਾਉਣ ਦੇ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਕਲੱਬ ਵੱਲੋਂ ਲੋੜਵੰਦ ਬੱਚਿਆਂ ਦੀ ਸਟੇਸ਼ਨਰੀ ਦੇ ਕੇ ਮਦਦਕੀਤੀ ਗਈ ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ, ਸਾਹਿਤ ਸਭਾ ਦੇ ਪ੍ਰਧਾਨ ਈਸ਼ਰਪਾਲ ਸਿੰਘ, ਲਾਇਬਰੇਰੀ ਦੇ ਪ੍ਰਧਾਨ ਰਾਜੇਸ਼ ਰਿਖੀ, ਸਿਹਤ ਇੰਸਪੈਕਟਰ ਗੁਲਜ਼ਾਰ ਖਾਨ, ਕੁਲਵਿੰਦਰ ਕੌਸ਼ਲ, ਅਜਾਨ ਮੁਹੰਮਦ, ਫਿਰੋਜ ਖਾਨ, ਸੰਦੀਪ ਕੁਮਾਰ, ਗਗਨ ਦੀਪ, ਗੁਰਪ੍ਰੀਤ ਸਿੰਂਘ ਪਰਮਿੰਦਰ ਸਿੰਂਘ ਪਿੰਦੀ ਸਮੇਤ ਸਮੂਹ ਮੈਂਬਰਾਨ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media