ਜੰਡਿਆਲਾ ਗੁਰੂ, 18 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਚਿਲਡਰਨ ਡੇਅ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚੇ ਰੰਗ-ਬਰੰਗੀਆਂ ਡਰੈਸਾਂ ਪਾ ਕੇ ਬੜੇ ਖੂਬਸੂਰਤ ਲੱੱਗ ਰਹੇ ਸਨ।ਸਕੂਲ ਵਿੱਚ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਜਿਸ ਦੌਰਾਨ ਸਭ ਤੋਂ ਪਹਿਲਾਂ ਪਲੇਅਪੈਨ ਦੇ ਛੋਟੇ-ਛੋਟੇ ਬੱਚਿਆਂ ਨੇ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ।ਉਸ ਤੋਂ ਬਾਅਦ ਅੰਕੁਸ਼ਦੀਪ ਸਿੰਘ ਨੇ ਲੋਕ ਗੀਤ ਗਾ ਕੇ ਸਭ ਦਾ ਮਨੋਰੰਜਨ ਕੀਤਾ।ਸੀਨੀਅਰ ਵਿੰਗ ਦੇ ਬੱਚਿਆਂ ਨੇ ਵੀ ਭੰਗੜਾ ਪੇਸ਼ ਕੀਤਾ।ਉਪਰੰਤ ਸੀਮਾਂਤ ਨੇ ਵੀ ਸਿੱਖਿਆਦਾਇਕ ਗੀਤ ਗਾ ਕੇ ਸਭ ਦਾ ਮਨ ਮੋਹ ਲਿਆ।ਨੌਵੀਂ ਅਤੇ ਦੱਸਵੀਂ ਦੇ ਬੱਚਿਆਂ ਨੇ ਸੁਹਾਗ ਗਾ ਕੇਪੰਜਾਬੀ ਸੱਭਿਆਚਾਰ ਦੇ ਰੰਗ ਨੂੰ ਪੇਸ਼ ਕੀਤਾ।ਸਾਰੇ ਹੀਪ੍ਰੋਗਰਾਮ ਦਾ ਬੱਚਿਆਂ ਤੇ ਸਟਾਫ ਨੇ ਆਨੰਦ ਮਾਣਿਆ।ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਅਹਿਮੀਅਤ ਬਾਰੇ ਦੱਸਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ ਅਧਿਆਪਕਾਂ, ਮਾਤਾ-ਪਿਤਾ ਅਤੇ ਆਪਣੇ ਵੱਡਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਆਪਣੇ ਉਦੇਸ਼ ਨੂੰ ਪ੍ਰਾਪਤ ਕਰਨ ਵਾਸਤੇ ਜੀਅ ਤੋੜ ਮਿਹਨਤ ਕਰਨੀ ਚਾਹੀਦੀ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ, ਕੋਆਰਡੀਨੇਟਰ ਵਰਿਤੀ ਦੁੱਗਾ, ਸ਼ਿਲਪਾ ਸ਼ਰਮਾ, ਸਿਮਰਨਜੀਤ ਕੌਰ ਵੀ ਹਾਜ਼ਿਰ ਸਨ।ਸਟੇਜ ਸੈਕਟਰੀ ਦੀ ਭੁਮਿਕਾ ਸੁੱਖਚੈਨ ਸਿੰਘ ਨੇ ਬਖੂਬੀ ਨਿਭਾਈ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media