ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਿਮਕਾ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ਼ ਕਰਵਾ ਚੁੱਕੀ ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਨਾਮਵਰ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਅਤੇ ਮੁੱਖੀ ਮੈਡੀਕਲ ਵਿਭਾਗ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਇੰਨਟਰਨੈਸ਼ਨਲ ਜਰਨਲ ਆਫ ਕਰੰਟ ਮੈਡੀਕਲ ਅਤੇ ਫਾਰਮਾਸਿਊਟੀਕਲ ਰਿਸਰਚ ਦਾ ਮੁੱਖ ਸੰਪਾਦਕ ਚੁਣਿਆ ਗਿਆ ਹੈ।ਇਸ ਦੀ ਲਿਖਤੀ ਸੂਚਨਾ ਇਸ ਰਸਾਲੇ ਦੇ ਮੈਨੇਜਿੰਗ ਐਡੀਟਰ ਨੇ ਡਾਕਟਰ ਨੇਕੀ ਨੂੰ ਭੇਜੀ ਹੈ।ਇਹ ਰਸਾਲਾ ਮੈਡੀਕਲ ਕਾਊਂਸਲ ਆਫ ਇੰਡੀਆ ਵਲੋਂ ਮਾਨਤਾ ਪ੍ਰਾਪਤ ਹੈ ਅਤੇ ਮੈਡੀਕਲ ਖੇਤਰ ਦਾ ਬਹੁਤ ਹੀ ਪ੍ਰਸਿਧ ਡਾਕਟਰੀ ਰਸਾਲਾ ਹੈ, ਜੋ ਕਿ ਕੇਰਲਾ ਤੋਂ ਛੱਪਦਾ ਹੈ।ਇਥੇ ਇਹ ਵਰਨਣਯੋਗ ਹੈ ਕਿ ਡਾਕਟਰ ਨੇਕੀ ਦਰਜਨ ਤੋਂ ਵੱਧ ਡਾਕਟਰੀ ਰਸਾਲਿਆਂ ਦੇ ਸੰਪਾਦਕ ਅਤੇ ਮੁੱਖ ਸੰਪਾਦਕ ਹਨ।ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ ਮੈਡੀਕਲ ਕਾਲਜ ਅੰਮ੍ਰਿਤਸਰ ਦਾ ਨਾਮ ਪੂਰੀ ਦੁਨੀਆ ਵਿਚ ਉੱਚਾ ਹੋਇਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media