ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਦੁਨੀਆਂ ਤੋਂ ਹਰ ਧਰਮ ਦੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨਾਂ ਨੂੰ ਰੂਹਾਨੀਅਤ ਦੇ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਸੂਚਨਾ ਕੇਂਦਰ ਦਾ ਨਵੀਨੀਕਰਨ ਕੀਤਾ ਗਿਆ ਹੈ।ਉਨਾਂ ਦਸਿਆ ਕਿ ਇਥੇ ਤਾਇਨਾਤ ਸੂਚਨਾ ਅਧਿਕਾਰੀਆਂ ਵਲੋਂ ਵੱਖ-ਵੱਖ ਭਾਸ਼ਾਵਾਂ ਰਾਹੀਂ ਸ਼ਰਧਾਲੂਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ।ਉਨਾਂ ਦਸਿਆ ਕਿ ਨਵੇਂ ਤਿਆਰ ਕੀਤੇ ਗਏ ਸੂਚਨਾ ਕੇਂਦਰ ਵਿਖੇ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੂਚਨਾ ਅਧਿਕਾਰੀਆਂ ਨੂੰ ਬਾਹਰੋਂ ਆਈਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਅਤੇ ਸੰਗਤਾਂ ਨੂੰ ਸਤਿਕਾਰ ਸਹਿਤ ਜਾਣਕਾਰੀ ਦੇਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤਿ੍ਰੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਰਜਿੰਦਰ ਸਿੰਘ ਮਹਿਤਾ, ਅਜਾਇਬ ਸਿੰਘ ਅਭਿਆਸੀ, ਹਰਪਾਲ ਸਿੰਘ ਜੱਲਾ, ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media