ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਰਾਜੇਸ਼ ਸਨੇਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ
ਕਿਹਾ ਕਿ ਉਹ ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਹੋਰ ਚੌਕੀਦਾਰ ਲਗਾ ਕੇ ਚੌਕੀਦਾਰਾ ਪ੍ਰਬੰਧ ਨੂੰ ਸੁਚਾਰੂ ਬਨਾਉਣ ਦੇ ਨਾਲ-ਨਾਲ ਵਿਸ਼ੇਸ਼ ਤੌਰ `ਤੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਨਚਲਿਆਂ ਖਿਲਾਫ ਸਖਤੀ ਨਾਲ ਨਜਿੱਠਣਗੇ।ਉਹਨਾਂ ਤਾੜਣਾ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਤਰਜ਼ `ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਿੱਚ ਅਮਨਕਾਨੂੰਨ ਵਾਲੀ ਸਥਿਤੀ ਹੋਰ ਬਿਹਤਰ ਬਣਾਈ ਜਾ ਸਕੇ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media