ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ
ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਰਤਨਾ ਸਾਗਰ ਪ੍ਰਾਈਵੇਟ ਲਿਮਟਿਡ ਦਿੱਲੀ ਵੱਲੋਂ ਸੰਚਾਰ ਹੁਨਰ ਅਤੇ ਸਮਾਂ ਪ੍ਰਬੰਧਨ ਤੇ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਰਤਨਾ ਸਾਗਰ ਦੇ ਮੈਂਬਰ ਸ੍ਰੀਮਤੀ ਰਾਜਸ਼ਰੀ ਮਹਿਤਾ ਨੇ ਅਧਿਆਪਕਾਂ ਨੂੰ ਵਧੀਆ ਪ੍ਰਭਾਵਸ਼ਾਲੀ ਸੰਚਾਰ ਕਰਨ ਦੇ ਤਰੀਕੇ ਦੱਸੇ ਅਤੇ ਸਮੇਂ ਦੀ ਮਹਾਨਤਾ ਦੱਸਦੇ ਹੋਏ ਉਸਦਾ ਵਧੀਆ ਤਰੀਕੇ ਨਾਲ ਪ੍ਰਬੰਧਨ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਸਮੇਂ ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰਸੀਪਲ ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ ਤੇ ਬਸੰਤ ਸਿੰਘ, ਕਾਲਜ ਸੁਪਰਡੈਂਟ ਮਡਮ ਕੁਲਦੀਪ ਕੌਰ, ਕੋਚ ਬਲਜਿੰਦਰ ਸਿੰਘ ਰੰਧਾਵਾ ਤੇ ਹਰਭਜਨ ਸਿੰਘ ਰੰਧਾਵਾ ਅਤੇੇ ਸਮੂਹ ਸਟਾਫ ਮੌਜੂਦ ਰਿਹਾ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media