Sunday, December 22, 2024

ਨਗਰ ਨਿਗਮ ਅਧਿਕਾਰੀਆਂ ਨੇ ਸੂਣੀਆਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ

PPN220719
ਅੰਮ੍ਰਿਤਸਰ, 22 ਜੁਲਾਈ (ਸਾਜਨ/ਸੁਖਬੀਰ)- ਨਗਰ ਨਿਗਮ ਵਲੋਂ ਅੰਮ੍ਰਿਤਸਰ ਦੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਚਲਾਈ ਗਈ ਮੁਹਿੰਮ ਸੰਗਤ ਦਰਸ਼ਨ ਦੇ ਤਹਿਤ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਡੀਸ਼ਨਲ ਕਮਿਸ਼ਨਰ ਜਸਬੀਰ ਸਿੰਘ, ਡਾ. ਚਰਨਜੀਤ ਸਿੰਘ ਸੇਹਤ ਅਫਸਰ, ਵਿਸ਼ਾਲ ਵਿਧਾਵਨ ਹਾਉਸ ਟੈਕਸ, ਐਸ. ਈ ਇਲੈਕਟ੍ਰੀਸ ਅਨੂਰਾਗ ਮਹਾਜਨ, ਜਸਵਿੰਦਰ  ਸਿੰਘ ਨੇ ਸ਼ਹਿਰ ਵਾਸੀਆਂ ਵਲੋਂ ਦੱਸੀਆਂ ਗਈਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ।ਸ਼ਹਿਰ ਵਾਸੀ ਸੁਮੀਤ ਜੈਨ, ਨਿਤਿਨ ਸ਼ਰਮਾ, ਰਵੀ ਕੁਮਾਰ, ਜਣਕ ਰਾਣੀ, ਅਮੀਤ ਮਹਿਰਾ, ਸੁਨੀਤਾ, ਦਿਲਾਵਰ ਮਸੀਹ, ਰੀਟਾ ਦੇਵੀ, ਮਹਿੰਦਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਆ ਰਹੀਆਂ ਮੁਸ਼ਕਿਲਾਂ ਪਾਣੀ ਦੀ ਸਮਸਿਆ, ਸੀਵਰੇਜ ਬੰਦ, ਟੁੱਟੀਆਂ ਗਲੀਆਂ ਅਤੇ ਜਨਮ ਮੋਤ ਦੇ ਸਰਟੀਫੀਕੇਟ ਸਬੰਧੀ ਜਾਣੂ ਕਰਵਾਇਆ।ਨਗਰ ਨਿਗਮ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੂਣਦੇ ਹੋਏ ਜਲਦੀ ਹੀ ਹੱਲ ਕਰਨ ਦੀਆਂ ਹਦਾਇਤਾ ਦਿੱਤੀਆਂ।ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਸੇਵਾ ਕਰਨਾ ਹੀ ਸਾਡਾ ਮੁੱਖ ਟੀਚਾ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply