Wednesday, July 8, 2026

ਭਾਈ ਭਗਤੂ ਜੀ ਦੀ ਯਾਦ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਕਮਲਾਂ ਦੀ ਛੋਹ ਪ੍ਰਾਪਤ ਪਵਿੱਤਰ PPN2011201702ਅਸਥਾਨ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਮਹਾਨ ਗੁਰਮਤਿ ਕੀਰਤਨ ਸਮਾਗਮ ਸਮੂਹ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਮੰਜੀ ਦੀਵਾਨ ਹਾਲ ’ਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ’ਚ ਕਰਵਾਇਆ ਗਿਆ।ਗੁਰੂ ਘਰ ਦੇ ਅਨਿਨ ਸੇਵਕ ਭਾਈ ਭਗਤੂ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਬੀਬੀਆਂ ਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਅਰੰਭਤਾ ਕੀਤੀ।ਇਸ ਮਹਾਨ ਗੁਰਮਤਿ ਸਮਾਗਮ ‘ਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੇ ਭਾਈ ਭਗਤੂ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ।
ਇਤਿਹਾਸ ਮੁਤਾਬਕ ਉਹਨਾਂ ਨੇ ਦੱਸਿਆ ਕਿ ਕਿਵੇਂ ਗੁਰੂ ਰਾਮ ਦਾਸ ਜੀ ਨੇ ਉਨਾਂ ਦੇ ਮਾਤਾ ਪਿਤਾ ਜੀ ਨੂੰ ਅਸ਼ੀਰਵਾਦ ਦੇ ਕੇ ਨਿਹਾਲ ਕੀਤਾ ਕੀਤਾ ਅਤੇ ਉਹ ਨੌਵੀਂ ਪਾਤਸ਼ਾਹੀ ਤੱਕ ਗੁਰੂ ਘਰ ਦੀ ਸੇਵਾ ਵਿੱਚ ਹਿੱਸਾ ਪਾਉਂਦੇ ਰਹੇ। ਭਾਈ ਦਵਿੰਦਰ ਸਿੰਘ ਵਡਾਲੇ ਵਾਲੇ, ਭਾਈ ਸਾਹਿਬ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿਤਸਰ ਸਾਹਿਬ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਨਾਂ ਤੋਂ ਪਹਿਲਾਂ ਸ਼ਹਿਰ ਦੇ ਲੋਕਲ ਰਾਗੀਆਂ ਭਾਈ ਦਰਸ਼ਨ ਸਿੰਘ ਖਾਲਸਾ, ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਕਿਲਾ ਮੁਬਾਰਕ, ਹਜ਼ੂਰੀ ਰਾਗੀ ਗੁਰਦੁਆਰਾ ਹਾਜੀ ਰਤਨ ਸਾਹਿਬ ਵੱਲੋਂ ਵੀ ਸੰਗਤਾਂ ਨੂੰ ਗੁਰਬਾਣੀ ਦੇ ਸਬਦ ਕੀਰਤਨ ਨਾਲ ਜੋੜਿਆ ਗਿਆ।
ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ, ਸਮੂਹ ਧਾਰਮਿਕ ਜਥੇਬੰਦੀਆਂ ਦੇ ਆਗੂਆਂ, ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕਾਂ ਅਤੇ ਸ਼ਹਿਰ ਦੇ ਰਾਜਸੀ, ਸਮਾਜਿਕ ਪਤਵੰਤੇ ਸੱਜਣਾਂ ਨੇ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਹਾਜ਼ਰੀ ਭਰੀ।ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਮੇਅਰ ਬਲਵੰਤ ਰਾਏ ਨਾਥ, ਬੀਬੀ ਜੋਗਿੰਦਰ ਕੌਰ ਮੈਂਬਰ ਐਸ.ਜੀ.ਪੀ.ਸੀ ਕਾਰਜਕਾਰੀ ਮੈਂਬਰ, ਕੌਂਸਲਰ ਭਾਈ ਰਜਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਕੈਂਥ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਡਾ. ਐਚ.ਐਸ ਨਾਗਪਾਲ, ਕੌਂਸਲਰ ਨਿਰਮਲ ਸਿੰਘ ਸੰਧੂ, ਕੌਂਸਲਰ ਹਰਮੰਦਰ ਸਿੰਘ ਸਿੱਧੂ, ਤੇਜਾ ਸਿੰਘ, ਮੈਨੇਜਰ ਹਾਜੀ ਰਤਨ ਗੁਰਸੇਵਕ ਸਿੰਘ, ਗੁਰਤੇਜ ਸਿੰਘ ਕਾਲਾ, ਬੀਬੀ ਗੁਲਸ਼ਨ, ਬੀਬੀ ਗੁਰਵਿੰਦਰ ਕੌਰ ਢਿੱਲੋਂ, ਸਾਬਕਾ ਮੈਨੇਜਰ ਸੁਮੇਰ ਸਿੰਘ, ਅਕਾਲ ਬਖ਼ਸ਼ਿਸ ਸੇਵਾ ਸੁਸਾਇਟੀ ਸਿਮਰਨ ਵੇਲਫੇਅਰ ਸੋਸਾਇਟੀ ਭਾਈ ਮਤੀ ਦਾਸ ਨਗਰ, ਬਿਕਰਮਜੀਤ ਸਿੰਘ, ਗੁਰਬਿੰਦਰ ਸਿੰਘ ਸਿੱਧੂ, ਮੈਨੇਜਰ ਗੁਰਸੇਵਕ ਸਿੰਘ ਹਾਜੀ ਰਤਨ, ਬੀਬੀ ਦਵਿੰਦਰ ਕੌਰ ਆਦਿ ਨੇ ਹਾਜ਼ਰੀ ਭਰੀ।     ਇਸ ਮੌਕੇ ਸਮੂਹ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵੱਧ ਚੜ ਕੇ ਸਮਾਗਮ ਵਿੱਚ ਸੇਵਾ ਕੀਤੀ ਗਈ।ਗੁਰੂ ਕਾ ਲੰਗਰ ਬਣਾਉਣ ਦੀ ਸੇਵਾ ਭਾਈ ਪ੍ਰੀਤਮ ਸਿੰਘ ਸਾਹਨੀ, ਚਰਨਜੀਤ ਸਿੰਘ, ਸੁਰਿੰਦਰ ਸਿੰਘ ਐਨ.ਐਫ਼.ਐਲ, ਅਮਰਜੀਤ ਸਿੰਘ ਆਦਿ ਵੱਲੋਂ ਕੀਤੀ ਗਈ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਟੇਜ ਦੀ ਸੇਵਾ ਭਾਈ ਰਾਜਿੰਦਰ ਸਿੰਘ ਸਿੱਧੂ ਵੱਲੋਂ ਨਿਭਾਈ ਗਈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply