ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁਪ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ
ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਦੀ ਪਲੇਸਮੈਂਟ ਡਰਾਈਵ ਦੌਰਾਨ ਐਮ.ਬੀ.ਏ ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਐਚ.ਡੀ.ਐਫ.ਸੀ ਬੈਂਕ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਲਿਖ਼ਤੀ ਟੈਸਟ ਲੈਣ ਤੋਂ ਬਾਦ ਇੰਟਰਵਿਊ ਕੀਤੀ ਜਦੋਂ ਕਿ ਜਾਰੋ ਐਜ਼ੂਕੇਸ਼ਨ ਕੰਪਨੀ ਨੇ ਗਰੁੱਪ ਡਿਸਕਸ਼ਨ ਰਾਹੀਂ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਕਈ ਗੇੜਾਂ ਵਿੱਚ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ।ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਜਾਰੋ ਐਜ਼ੂਕੇਸ਼ਨ ਦੇ ਅਧਿਕਾਰੀਆਂ ਨੇ ਐਮ.ਬੀ.ਏ ਦੇ ਵਿਦਿਆਰਥੀ ਨੀਰਜ ਮਦਾਨ ਨੂੰ 6.06 ਲੱਖ ਸਾਲਾਨਾ ਪੈਕੇਜ਼ ’ਤੇ ਨੌਕਰੀ ਲਈ ਚੁਣ ਲਿਆ ਗਿਆ। ਇਸੇ ਤਰਾਂ ਐਚ.ਡੀ.ਐਫ.ਸੀ ਬੈਂਕ ਵਲੋਂ ਐਮ.ਬੀ.ਏ ਦੇ ਵਿਦਿਆਰਥੀਆਂ ਮਨੀਸ਼ਾ ਚੌਧਰੀ, ਕੇਸ਼ਵ ਬਾਂਸਲ, ਪ੍ਰਿਆ ਗਰਗ ਨੂੰ 2.70 ਲੱਖ ਸਾਲਾਨਾ ਪੈਕੇਜ਼ ’ਤੇ ਨੌਕਰੀ ਲਈ ਚੁਣਿਆ ਗਿਆ। ਇਹਨਾਂ ਚੁਣੇ ਗਏ ਵਿਦਿਆਰਥੀਆਂ ਨੂੰ ਸਾਲਾਨਾ ਪੈਕੇਜ਼ ਤੋਂ ਇਲਾਵਾ ਐੱਚ.ਡੀ.ਐਫ.ਸੀ ਬੈਂਕ ਵੱਲੋਂ ਕਾਰਗੁਜ਼ਾਰੀ ਭੱਤਾ ਵੀ ਦਿੱਤਾ ਜਾਵੇਗਾ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸੰਸਥਾ ਦੇ ਵਿਦਿਆਰਥੀਆਂ ਨੂੰ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media