ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਵੀਂ ਬਣੀ ਸੰਸਥਾ ਅਕਾਲ ਬਖ਼ਸ਼ਿਸ ਸੇਵਾ ਸੁਸਾਇਟੀ
ਸਿਮਰਨ ਵੇਲਫੇਅਰ ਸੋਸਾਇਟੀ ਭਾਈ ਮਤੀ ਦਾਸ ਨਗਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਕਮਲਾਂ ਦੀ ਛੋਹ ਅਸਥਾਨ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਮੰਜੀ ਦੀਵਾਨ ਹਾਲ ’ਚ ਕਰਵਾਏ ਗਏ ਮਹਾਨ ਗੁਰਮਤਿ ਕੀਰਤਨ ਸਮਾਗਮ ਮੌਕੇ ਲੰਗਰ ਦੀ ਸੇਵਾ ਕੀਤੀ ਗਈ।ਸਮੂਹ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕਾਂ ਅਤੇ ਸ਼ਹਿਰ ਦੇ ਰਾਜਸੀ, ਸਮਾਜਿਕ ਪਤਵੰਤੇ ਸੱਜਣਾਂ, ਜਿੰਨਾਂ ਵਿੱਚ ਭਾਈ ਬਿਕਰਮਜੀਤ ਸਿੰਘ, ਰਾਜਬਿੰਦਰ ਸਿੰਘ ਸਿੱਧੂ, ਨੈਬ ਸਿੰਘ, ਗੁਰਰਾਜ ਸਿੰਘ, ਜਗਰੂਪ ਸਿੰਘ, ਹਰਦੇਵ ਸਿੰਘ, ਲੱਖਾ ਸਿੰਘ, ਜਗਰਾਜ ਸਿੰਘ ਆਦਿ ਸ਼ਾਮਲ ਸਨ ਵਲੋਂ ਸਮਾਗਮ ਦੌਰਾਨ ਗੁਰੂ ਕਾ ਲੰਗਰ, ਚਾਹ ਆਦਿ ਵਰਤਾਉਣ ਦੀ ਸੇਵਾ ਨਿਭਾਈ ਗਈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media