Monday, June 22, 2026

9 ਦਸੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਮਿਤੀ 9 ਦਸੰਬਰ ਨੂੰ ਨੈਸ਼ਨਲ PPN2011201710ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿਚ ਤਕਰੀਬਨ ਹਰ ਤਰਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ ਜਿਸ ਵਿੱਚ ਲੇਬਰ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾਣਾ ਹੈ।ਇਸ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਕਰਮਜੀਤ ਸਿੰਘ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਕਿਰਤ ਕਮਿਸ਼ਨਰਾਂ ਨੂੰ ਬੁਲਾ ਕੇ ਮੀਟਿੰਗ ਕੀਤੀ ਗਈ।ਇਹ ਮੀਟਿੰਗ ਸ੍ਰੀ ਜੇ.ਐਸ ਭਿੰਡਰ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਪ੍ਰੀਜਾਇੰਡਿੰਗ ਅਫਸਰ, ਲੇਬਰ ਕੋਰਟ ਅੰਮਿ੍ਰਤਸਰ ਵਲੋਂ ਕੀਤੀ ਗਈ ਅਤੇ ਉਹਨਾਂ ਦੇ ਨਾਲ ਅਮਿਤ ਮਲਹਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅੰਮਿ੍ਰਤਸਰ ਤੇ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਸਨ।ਇਹ ਮੀਟਿੰਗ ਏ.ਡੀ.ਆਰ ਸੈਂਟਰ ਦੇ ਕਾਨਫਰੰਸ ਹਾਲ ਵਿੱਚ ਕਰਵਾਈ ਗਈ।ਇਸ ਮੀਟਿੰਗ ਵਿਚ ਸਹਾਇਕ ਕਿਰਤ ਕਮਿਸ਼ਨਰ ਅੰਮਿ੍ਰਤਸਰ, ਸਹਾਇਕ ਕਿਰਤ ਕਮਿਸ਼ਨਰ ਬਟਾਲਾ, ਸਹਾਇਕ ਕਿਰਤ ਕਮਿਸ਼ਨਰ ਗੁਰਦਾਸਪੁਰ ਅਤੇ ਰਣਯੋਧ ਸਿੰਘ ਕਲਰਕ ਦਫਤਰ ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਮੌਜੂਦ ਸਨ।ਇਸ ਮੀਟਿੰਗ ਵਿੱਚ ਆਏ ਹੋਏ ਸਾਰੇ ਸਹਾਇਕ ਲੇਬਰ ਕਮਿਸ਼ਨਰਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਗਿਆ ਅਤੇ ਆਪਣੇ ਕੋਲ ਪੈਂਡਿੰਗ ਕੇਸਾਂ ਨੂੰ ਨੈਸ਼ਨਲ ਲੋਕ ਅਦਾਲਤ ਵਿਚ ਲਗਾਉਣ ਲਈ ਕਿਹਾ ਗਿਆ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply