ਪਠਾਨਕੋਟ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਅਤੇ ਖੇਤੀਬਾੜੀ ਦੇ ਹੋਰ ਸਹਾਇਕ ਕਿਤਿਆਂ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਵਿਕਾਸ ਵਿਭਾਗ
ਵਲੋਂ ਡਾਇਰੈਕਟਰ ਡੇਅਰੀ ਇੰਦਰਜੀਤ ਸਿੰਘ ਦੇ ਹੁਕਮਾਂ ਤਹਿਤ ਇੱਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰਾਏਪੁਰ ਬਲਾਕ ਨਰੋਟ ਜੈਮਲ ਸਿੰਘ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੇ ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ।
ਬਲਕਾਰ ਸਿੰਘ ਰਿਟਾਇਰਡ ਐਮ.ਪੀ.ਏ ਮਲਿਕਫੈਡ ਬਤੌਰ ਰਿਸੋਰਸ ਪਰਸਨ ਹਾਜ਼ਰ ਹੋਏ ਅਤੇ ਉਨਾਂ ਨੇ ਕਿਸਾਨਾਂ ਨੂੰ ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਜਾਣਕਾਰੀ ਦੇ ਨਾਲ ਹਰੇ ਚਾਰੇ ਦਾ ਅਚਾਰ ਬਣਾਉਣ ਦੀ ਵੀ ਜਾਣਕਾਰੀ ਦਿੱਤੀ।ਚੀਫ਼ ਲੀਡ ਬੈਂਕ ਮੈਨੇਜਰ ਦੇ ਦਫ਼ਤਰ ਤੋਂ ਰਾਕੇਸ਼ ਸ਼ਰਮਾ ਨੇ ਡੇਅਰੀ ਅਤੇ ਹੋਰ ਸਹਾਇਕ ਕਿਤਿਆਂ ਲਈ ਕਰਜਾ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ।ਡਾ. ਵਿਨੇ ਵੈਟਨਰੀ ਅਫ਼ਸਰ ਨੇ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਬਿਮਾਰੀਆਂ ਦੀ ਰੋਕਥਾਮ ਦੀ ਜਾਣਕਾਰੀ ਦਿੱਤੀ।ਡੇਅਰੀ ਵਿਭਾਗ ਦੇ ਇੰਸਪੈਕਟਰ ਕੁਲਵਿੰਦਰਬੀਰ ਸਿੰਘ ਨੇ ਵਿਭਾਗੀ ਸਕੀਮਾਂ ਤੇ ਡੇਅਰੀ ਫਾਰਮਿੰਗ ਦੇ ਨੁਕਤਿਆਂ ’ਤੇ ਚਾਨਣਾ ਪਾਇਆ।ਕੈਂਪ ਵਿੱਚ ਹਾਜ਼ਰ ਹੋਰ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਵਿਸ਼ਿਆਂ ਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਦੌਰਾਨ ਸਰਪੰਚ ਪਿੰਡ ਚੰਡੀਗੜ ਰਾਏਪੁਰ ਤੇ ਗੋਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਇਸ ਮੌਕੇ ’ਤੇ ਕਿਸਾਨ ਵੀ ਭਾਰੀ ਗਿਣਤੀ ਵਿੱਚ ਮੌਜੂਦ ਸਨ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media