ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ
ਠਹਿਰਾਉ ਲਈ ਬਣੇ ਨਿਵਾਸਾਂ ਨੂੰ ਰੰਗ ਰੋਗਨ ਕਰਨ ਦੀ ਸੇਵਾ ਆਰੰਭ ਕੀਤੀ ਗਈ, ਜਿਸ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਭਾਈ ਹਰਮਿੱਤਰ ਸਿੰਘ ਨੇ ਅਰਦਾਸ ਕੀਤੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰੰਗ ਰੋਗਨ ਦੀ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ।ਉਨ੍ਹਾਂ ਦੱਸਿਆ ਕਿ ਅੱਜ ਇਸ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਪੁਰਾਤਨ ਇਮਾਰਤ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਕੀਤੀ ਗਈ ਹੈ ਅਤੇ ਇਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਾਰੀਆਂ ਸਰਾਵਾਂ ਨੂੰ ਰੰਗ ਰੋਗਨ ਕੀਤਾ ਜਾਵੇਗਾ।
ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਦੁਆਰਾ ਉਨ੍ਹਾਂ ਨੂੰ ਇਹ ਸੇਵਾ ਪ੍ਰਾਪਤ ਹੋਈ ਹੈ ਅਤੇ ਉਹ ਜਲਦੀ ਹੀ ਇਸ ਸੇਵਾ ਨੂੰ ਸੰਪੂਰਨ ਕਰਨਗੇ। ਉਨ੍ਹਾਂ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਹਰ ਸੇਵਾ ਵਿਚ ਸੰਗਤਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਂਦਾ ਹੈ।ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਦਲਜੀਤ ਸਿੰਘ ਆਦਿ ਹਾਜ਼ਰ ਸਨ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media