ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਊਰਜਾ ਨੂੰ ਬਚਾਉਣ ਵਾਸਤੇ ਭਾਰਤ ਸਰਕਾਰ ਵੱਲੋਂ ਰਾਜ ਪੱਧਰੀ ਪੇਟਿੰਗ ਮੁਕਾਬਲਾ
ਕਰਵਾਇਆ ਗਿਆ।ਇਸ ਮੌਕੇ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਵਿਧੀਸ਼ਾ ਸਿੰਘ ਨੇ ਪੰਜ ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ।ਇਹ ਪ੍ਰਤੀਯੋਗਤਾ ਪੰਚਕੁਲਾ ਵਿੱਚ ਅਯੋਜਿਤ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਨੇ ਹਿੱਸਾ ਲਿਆ । ਇਸ ਮੌਕੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਪ੍ਰਾਪਤੀ `ਤੇ ਵਧਾਈ ਦਿੱਤੀ ਅਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸਕੂਲ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media