ਮਲੇਰਕੋਟਲਾ (ਸੰਦੌੜ), 21 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਸਕੂਲਾਂ ਵਿੱਚ ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕਰਨ ਦੇ ਵਿਰੋਧ ‘ਚ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਭਰ ’ਚ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ, ਜਿਸ ਦੇ ਤਹਿਤ 11 ਮੁਲਾਜ਼ਮ ਭੁੱਖ ਹੜਤਾਲ `ਤੇ ਬੈਠਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਗੁਰਮੇਲ ਕੌਰ ਨੇ ਦੱਸਿਆ ਕਿ ਆਂਗਣਵਾੜੀ ਬਾਲ ਵਿਕਾਸ ਸੇਵਾਵਾਂ ਸਕੀਮ ਪਿਛਲੇ 42 ਸਾਲਾਂ ਤੋਂ ਕੰਮ ਕਰ ਰਹੀ ਹੈ।ਜਿਸ ਦੇ ਤਹਿਤ 54 ਹਜ਼ਾਰ ਦੇ ਕਰੀਬ ਆਂਗਣਵਾੜੀ ਵਰਕਰਾਂ/ਹੈਲਪਰਾਂ ਕੰਮ ਰਹੀਆਂ ਹਨ। ਸਰਕਾਰ ਨੇ ਵਰਕਰਾਂ/ਹੈਲਪਰਾਂ ਨੂੰ ਪੱਕੇ ਤਾਂ ਕੀ ਕਰਨਾ ਸੀ ਬਲਕਿ ਉਹਨਾਂ ਨੂੰ ਬੇਰੁਜਗਾਰ ਕਰਨ ਤੇ ਤੁਲੀ ਹੋਈ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ’ਚ ਪਹਿਲਾਂ ਹੀ ਬੱਚਿਆਂ ਲਈ ਲੋੜੀਦੀਆਂ ਸਹੂਲਤਾਂ ਨਹੀਂ ਹਨ ਤੇ ਉਲਟਾ ਸਰਕਾਰ ਆਂਗਣਵਾੜੀ ਸੈਂਟਰਾਂ ਵਿੱਚ ਪੜ੍ਹਦੇ ਬੱਚਿਆ ਨੂੰ ਸਕੂਲਾਂ ਵਿੱਚ ਭੇਜ ਰਹੀ ਹੈ। ਉਹਨਾਂ ਕਿਹਾ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਫੈਸਲੇ ਮੁਤਾਬਿਕ ਰੋਸ ਵਜੋਂ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ, ਵਿਧਾਇਕਾਂ ਦੀ ਕੋਠੀਆਂ ਅੱਗੇ ਭੁੱਖ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਮੈਡਮ ਰਜੀਆ ਸੁਲਤਾਨਾ ਦੀ ਰਿਹਾਇਸ਼ ਅੱਗੇ ਸੰਗਰੂਰ ਤੇ ਲੁਧਿਆਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਭੁੱਖ ਹੜਤਾਲ ਤੇ ਬੈਠਣਗੀਆਂ।ਇਸ ਮੌਕੇ ਉਨ੍ਹਾਂ ਨਾਲ ਰੁਪਿੰਦਰਜੀਤ ਕੌਰ ਹਥੋਆ ਵੀ ਹਾਜ਼ਰ ਸਨ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media