ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਵਿਖੇ ਇਸਤਰੀ
ਸਤਿਸੰਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਅੱਜ 23 ਨਵੰਬਰ ਦਿਨ ਵੀਰਵਾਰ ਨੂੰ ਪੂਰਨ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। 21 ਨਵੰਬਰ ਤੋਂ ਅਖੰਡ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਠ ਦੇ ਅੱਜ ਸਵੇਰੇ ਭੋਗ ਪਾਉਣ ਉਪਰੰਤ ਗੁਰੂ ਨਾਨਕ ਦੇਵ ਜੀ ਪਬਲਿਕ ਸਕੂਲ ਦੇ ਵਿਦਿਆਰਥੀ ਸਬਦ ਕੀਰਤਨ ਨਾਲ ਸਮਾਗਮ ਦੀ ਸ਼ੁਰੂਆਤ ਕਰਨਗੇ ਅਤੇ ਹਜ਼ੂਰੀ ਰਾਗੀ ਭਾਈ ਰਜਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਸੀਤਲ ਬੁਢਲਾਡੇ ਵਾਲੇ 12.00 ਵਜੇ ਤੱਕ ਸੰਗਤਾਂ ਨੂੰ ਸਬਦ ਕੀਰਤਨ ਨਾਲ ਨਿਹਾਲ ਕਰਨਗੇ।ਇਸ ਤੋਂ ਬਾਅਦ 1.00 ਵਜੇ ਤੱਕ ਭਾਈ ਹਰਪ੍ਰੀਤ ਸਿੰਘ ਮਖੂਵਾਲੇ ਸ਼ਬਦ ਦੀ ਕਥਾ ਅਤੇ ਗੁਰੂ ਸਾਹਿਬ ਦੀ ਸ਼ਹੀਦੀ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਇਸੇ ਤਰਾਂ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਵੀ ਖਾਲਸਾ ਦੀਵਾਨ ਸੇਵਕ ਦਲ ਵਲੋਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਕਵੀਸ਼ਰੀ ਅਤੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ ਸੰਗਤਾਂ ਨਾਲ ਸ਼ਹੀਦੀ ਦਿਹਾੜੇ ’ਤੇ ਵਿਸੇਸ਼ ਵਿਚਾਰਾਂ ਸਾਂਝੀਆਂ ਕਰਨਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media