ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ‘ਸੰਕਲਪ ਸੇ ਸਿੱਧੀ’
ਪ੍ਰੋਗਰਾਮ ਤਹਿਤ ਸੈਮੀਨਾਰ ਪ੍ਰਿੰਸੀਪਲ ਡਾ: ਸੁਖਰਾਜ ਸਿੰਘ ਭੱਟੀ ਦੀ ਅਗਵਾਈ ’ਚ ਕਰਵਾਇਆ ਗਿਆ। ਜਿਸ ਦਾ ਵਿਸ਼ਾ ‘ਅਜ਼ਾਦੀ ਘੁਲਾਟੀਆਂ ਦੇ ਸੁਪਨੇ’ ਰੱਖਿਆ ਗਿਆ ਸੀ। ਇਸ ਵਿਸ਼ੇ ਦੇ ਮਾਹਿਰ ਪ੍ਰੋ: ਅਮਿਤ ਬਹਿਲ ਐਸੋਸੀਏਟ ਪ੍ਰੋਫੈਸਰ ਗੁਰੂ ਨਾਨਕ ਕਾਲਜ ਕਿਲਿਆਂਵਾਲੀ ਨੇ ਪ੍ਰਮੁੱਖ ਵਕਤਾ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਅਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਅਤੇ ਭਾਰਤ ਸਰਕਾਰ ਦੁਆਰਾ ਸਮੇਂ-ਸਮੇਂ ਚਲਾਈਆ ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਸੈਮੀਨਾਰ ਵਿੱਚ ਹਿਸਟਰੀ ਵਿਭਾਗ ਦੇ ਮੁਖੀ ਪ੍ਰੋ: ਸਤਵੀਰ ਕੌਰ, ਪੋ੍ਰ: ਕੁਲਵਿੰਦਰ ਕੌਰ, ਪੋ੍ਰ: ਕਰਮਵੀਰ ਕੌਰ, ਪੋ੍ਰ: ਰਾਜਵਿੰਦਰ ਕੌਰ ਨੇ ਵੀ ਸ਼ਿਰਕਤ ਕਰਦਿਆਂ ਆਪਣੇ ਆਪਣੇ ਵਿਚਾਰ ਪੇਸ਼ ਕੀਤੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media