ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਜ ਸੇਵੀ ਭਾਈ
ਸ਼ਵਿੰਦਰ ਸਿੰਘ ਵਲੋਂ ਸਕੂਲ ਦੇ ਜ਼ਰੂਰਤਮੰਦ 100 ਵਿਦਿਆਰਥੀਆਂ ਨੂੰ ਵਰਦੀਆਂ, ਕੋਟੀਆਂ ਅਤੇ ਬੂਟ ਵੰਡੇ ਗਏ।ਇਸ ਸਮੇਂ ਭਾਈ ਸ਼ਵਿੰਦਰ ਸਿੰਘ ਨਾਲ ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਅਤੇ ਸਮਰਜੀਤ ਸਿੰਘ ਵੀ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਵਲੋਂ ਭਾਈ ਸ਼ਵਿੰਦਰ ਸਿੰਘ ਅਤੇ ਉਹਨਾਂ ਦੇ ਸਹਿਯੋਗੀਆਂ ਵਲੋਂ ਜਰੂਰਤਮੰਦਾਂ ਲਈ ਕੀਤੇ ਨੇਕ ਕੰਮ ਲਈ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਉਹਨਾਂ ਵੱਲੋਂ ਵਿਦਿਆਰਥੀਆਂ ਲਈ ਅਜਿਹੇ ਨੇਕੀ ਭਰੇ ਕੰਮ ਕਰਦੇ ਰਹਿਣ ਦੀ ਆਸ ਵੀ ਪ੍ਰਗਟਾਈ ਗਈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਇਸ ਸਮੇਂ ਜਗਤਾਰ ਸਿੰਘ (ਕੰਟਰੋਲਰ ਪ੍ਰੀਖਿਆਵਾਂ), ਮਾਨ ਸਿੰਘ, ਮੈਡਮ ਕਮਲੇਸ਼ ਕੁਮਾਰੀ, ਕੁਲਵਿੰਦਰ ਕੌਰ, ਸਿਮਰਜੀਤ ਕੌਰ ਚੋਟੀਆਂ, ਸਤਵੰਤ ਕੌਰ ਆਦਿ ਹਾਜਰ ਸਨ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media